Total views : 5521345
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਭਾਜਪਾ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਅਪਣੇ 3 ਉਮੀਦਵਾਰ ਐਲਾਨੇ ਹਨ।
ਇਸ ਵਿਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਮਲੂਕਾ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ (ਸੋਮ ਪ੍ਰਕਾਸ਼ ਦੇ ਪਤਨੀ) ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਦੂਸਰੇ ਪਾਸੇ ਆਪ ਨੇ ਵੀ ਪੰਜਾਬ ਵਿੱਚ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ।ਜਿੰਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਆਏ ਸਾਬਕਾ ਵਿਧਾਇਕ ਪਵਨ ਟੀਨੂੰ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਗੁਰਦਾਸਪੁਰ ਸੀਟ ਤੋਂ ਬਟਾਲਾ ਦੇ ਮੌਜੂਦਾ ‘ਆਪ’ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਫ਼ਿਰੋਜ਼ਪੁਰ ਸੀਟ ਲਈ ਮੁਕਤਸਰ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਟਿਕਟ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-