ਤਰਨ ਤਾਰਨ ਪੁਲਿਸ ਦੀ ਵੱਡੀ ਪ੍ਰਾਪਤੀ!ਆੜ੍ਹਤੀ ਕੋਲੋਂ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ 20 ਲੱਖ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ – Border News Express

ਤਰਨ ਤਾਰਨ ਪੁਲਿਸ ਦੀ ਵੱਡੀ ਪ੍ਰਾਪਤੀ!ਆੜ੍ਹਤੀ ਕੋਲੋਂ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ 20 ਲੱਖ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ

4697679
Total views : 5542640

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸਰਹੱਦੀ ਕਸਬਾ ਖੇਮਕਰਨ ’ਚ ਆੜ੍ਹਤ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਕੋਲੋਂ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ 20 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਿਨ੍ਹਾਂ ਕੋਲੋਂ ਖਿਡੌਣਾ ਪਿਸਤੌਲ, ਫਿਰੌਤੀ ਲਈ ਵਰਤੇ ਗਏ ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ਜਦੋਂਕਿ ਥਾਣਾ ਖੇਮਕਰਨ ਵਿਚ ਅਣਪਛਾਤੇ ਲੋਕਾਂ ਵਿਰੁੱਧ ਦਰਜ ਕੀਤੇ ਗਏ ਕੇਸ ’ਚ ਉਕਤ ਮੁਲਜ਼ਮਾਂ ਨੂੰ ਨਾਮਜ਼ਦ ਵੀ ਕਰ ਲਿਆ ਗਿਆ ਹੈ।

ਆੜ੍ਹਤੀ ਕੋਲੋਂ ਫਿਰੌਤੀ ਮੰਗਣ ਵਾਲਿਆਂ ’ਚ ਉਸ ਦਾ 20 ਸਾਲ ਤਕ ਮੁਨੀਮ ਰਿਹਾ ਵਿਅਕਤੀ ਵੀ ਸ਼ਾਮਲ ਹੈ।ਐੱਸਐੱਸਪੀ ਅਸ਼ਵਨੀ ਕਪੂਰ ਨੇ ਮੰਗਲਵਾਰ ਨੂੰ ਪ੍ਰੈੱਸ ਵਾਰਤਾ ਦੌਰਾਨ ਦੱਸਿਆ ਕਿ ਅਮਿਤ ਕੁਮਾਰ ਪੁੱਤਰ ਪ੍ਰੇਮ ਪਾਲ ਵਾਸੀ ਵਾਰਡ ਨੰਬਰ 4 ਖੇਮਕਰਨ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲ ਕਰ ਕੇ 20 ਲੱਖ ਦੀ ਫਿਰੌਤੀ ਮੰਗੀ ਗਈ ਸੀ ਜਦੋਂਕਿ ਫਿਰੌਤੀ ਮੰਗਣ ਵਾਲੇ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਉਹ ਗੋਲਡੀ ਬਰਾੜ ਬੋਲ ਰਿਹਾ ਹੈ ਅਤੇ 20 ਲੱਖ ਰੁਪਏ ਚੁੱਕ ਕੇ ਭਿੱਖੀਵਿੰਡ ਅੱਡੇ ਵਿਚ ਪਹੁੰਚਾਵੇ, ਨਹੀਂ ਤਾਂ ਉਸ ਦੇ ਬੱਚਿਆਂ ਤੇ ਜਵਾਈ ਨੂੰ ਜਾਨੋਂ ਮਾਰ ਦੇਣਗੇ।

ਗ੍ਰਿਫਤਾਰ ਮੁਲਜ਼ਮ ਪੰਕਜ ਬਜਾਜ ਨੇ ਕਰੀਬ 20 ਸਾਲ ਮੁਦੱਈ ਅਮਿਤ ਕੁਮਾਰ ਦੀ ਆੜ੍ਹਤ ਉੱਪਰ ਕੀਤਾ ਸੀ ਮੁਨੀਮੀ ਦਾ ਕੰਮ 

ਕਤ ਘਟਨਾਕ੍ਰਮ ਦੀ ਜਾਣਕਾਰੀ ਉਸ ਵੱਲੋਂ ਦੇਣ ਉਪਰੰਤ ਥਾਣਾ ਖੇਮਕਰਨ ’ਚ 14 ਅਪ੍ਰੈਲ ਨੂੰ ਅਣਪਛਾਤੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਥਾਣਾ ਖੇਮਕਰਨ ਦੇ ਮੁਖੀ ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਸਾਂਝੇ ਆਪਰੇਸ਼ਨ ਦੌਰਾਨ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ 20 ਲੱਖ ਦੀ ਫਿਰੌਤੀ ਮੰਗਣ ਵਾਲੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਜਿਨ੍ਹਾਂ ਦੀ ਪਛਾਣ ਪੰਕਜ ਬਜਾਜ ਪੁੱਤਰ ਬਲਰਾਮ ਬਜਾਜ ਵਾਸੀ ਵਾਰਡ ਨੰਬਰ 6 ਖੇਮਕਰਨ, ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਗੁਰਨਾਮ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਗੁਰਵੇਲ ਸਿੰਘ ਦੋਵੇਂ ਵਾਸੀ ਪੇ੍ਰਮ ਨਗਰ ਵਾਰਡ ਨੰਬਰ 5 ਖੇਮਕਰਨ ਵਜੋਂ ਹੋਈ ਹੈ ਜਿਨ੍ਹਾਂ ਕੋਲੋਂ ਇਕ ਖਿਡੌਣਾ ਪਿਸਤੌਲ, ਇਕ ਬਿਨਾਂ ਨੰਬਰੀ ਹੀਰੋ ਡੀਲੈਕਸ ਮੋਟਰਸਾਈਕਲ, ਵਾਰਦਾਤ ਸਮੇਂ ਵਰਤੇ ਗਏ 4 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਹੀ ਗੋਲਡੀ ਬਰਾੜ ਬਣ ਕੇ ਅਮਿਤ ਕੁਮਾਰ ਕੋਲੋਂ 20 ਲੱਖ ਦੀ ਫਿਰੌਤੀ ਮੰਗੀ ਸੀ। ਇਥੇ ਜ਼ਿਕਰਯੋਗ ਗੱਲ ਇਹ ਹੈ ਕਿ ਗ੍ਰਿਫਤਾਰ ਮੁਲਜ਼ਮ ਪੰਕਜ ਬਜਾਜ ਨੇ ਕਰੀਬ 20 ਸਾਲ ਮੁਦੱਈ ਅਮਿਤ ਕੁਮਾਰ ਦੀ ਆੜ੍ਹਤ ਉੱਪਰ ਮੁਨੀਮੀ ਦਾ ਕੰਮ ਕੀਤਾ ਸੀ ਪਰ ਫਿਰ ਬਾਅਦ ਵਿੱਚ ਉਸ ਨੇ ਆਪਣਾ ਕੰਮ ਸ਼ੁਰੂ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News