‘ਆਪ’ ਦੇ ਵਧਾਇਕ ‘ਤੇ ਨਹੀ ਹੋਇਆ ਕੋਈ ਜਾਨਲੇਵਾ ਹਮਲਾ ! ਪੁਲਿਸ ਨੇ ਕੀਤਾ ਸ਼ਪਸਟ

4697684
Total views : 5542648

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ/ਬੀ.ਐਨ.ਈ ਬਿਊਰੋ

ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਨੂੰ ਬਠਿੰਡਾ ਪੁਲਿਸ ਨੇ ਫਰਜ਼ੀ ਦਸਿਆ ਹੈ।ਦਸਿਆ ਜਾ ਰਿਹਾ ਸੀ ਕਿ ਵਿਧਾਇਕ ਮਾਸਟਰ ਜਗਸੀਰ ਸਿੰਘ ਉਤੇ ਜਾਨਲੇਵਾ ਹਮਲਾ ਹੋਇਆ ਹੈ ਅਤੇ ਇਸ ਵਿਚ ਉਹ ਵਾਲ-ਵਾਲ ਬਚੇ ਹਨ।

ਪੁਲਿਸ ਨੇ ਇਸ ਨੂੰ ਲੈ ਕੇ ਅਪਣੇ ਫੇਸਬੁੱਕ ਪੇਜ ਉਤੇ ਸਾਂਝੀ ਕੀਤੀ ਜਾਣਕਾਰੀ 

ਪੁਲਿਸ ਨੇ ਲਿਖਿਆ, “ਭੁੱਚੋ ਦੇ ਵਿਧਾਇਕ ‘ਤੇ ਹੋਏ ਹਮਲੇ ਦੀ ਝੂਠੀ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮਾਮਲੇ ਦੇ ਤੱਥ ਇਹ ਹਨ ਕਿ ਭੁੱਚੋ ਪੁਲਿਸ ਚੌਕੀ ਦੇ ਬਾਹਰ ਦੋ ਧਿਰਾਂ ਇਕੱਠੀਆਂ ਹੋਈਆਂ ਸਨ। ਵਿਧਾਇਕ ਉਨ੍ਹਾਂ ਦੀ ਗੱਲ ਸੁਣਨ ਆਏ ਸਨ। ਇਸ ਦੌਰਾਨ ਝਗੜਾ ਹੋ ਗਿਆ ਅਤੇ ਇਕ ਧਿਰ ਨੇ ਗੋਲੀਆਂ ਚਲਾ ਦਿਤੀਆਂ। ਇਨ੍ਹਾਂ ਵਿਅਕਤੀਆਂ ਨੂੰ ਤੁਰੰਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਵਿਧਾਇਕ ‘ਤੇ ਕੋਈ ਹਮਲਾ ਨਹੀਂ ਹੋਇਆ।”ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News