





Total views : 5542648








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਤਰਨ ਤਾਰਨ ਦੇ ਸਿਵਲ ਹਸਪਤਾਲ ‘ਚ ਦਾਖ਼ਲ ਸ਼ੂਟਰ ਚਰਨਜੀਤ ਉਰਫ਼ ਰਾਜੂ ਜਿਸ ਨੂੰ ਪੁਲਿਸ ਵਲੋ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ,ਉਸ ਨੂੰ ਉਸਦੇ ਸਾਥੀਆਂ ਵਲੋ ਪੁਲਿਸ ਹਿਰਾਸਤ ‘ਚੋ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਗੈਗਸਟਰ ‘ਤੇ ਅੱਧਾ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।
ਤੜਕੇ 2 ਵਜੇ ਆਏ ਦੋ ਬਦਮਾਸ਼ਾ ਨੇ ਬੰਦੂਕ ਦੀ ਨੋਕ ‘ਤੇ ਛੁਡਵਾਇਆ ਨਾਮੀ ਸ਼ੂਟਰ
21 ਦਸੰਬਰ 2023 ਵਿਚ ਜਦੋਂ ਪੁਲਿਸ ਇਸ ਸ਼ੂਟਰ ਦਾ ਪਿੱਛਾ ਕਰ ਰਹੀ ਸੀ ਤਾਂ ਉਸ ਨੇ ਪੁਲਿਸ ‘ਤੇ ਗੋਲੀਆਂ ਵੀ ਚਲਾਈਆਂ ਸਨ ਅਤੇ ਮੁਕਾਬਲੇ ਦੌਰਾਨ ਉਸ ਦੀ ਲੱਤ ‘ਚ ਗੋਲੀ ਲੱਗੀ ਸੀ।ਦੱਸਿਆ ਜਾ ਰਿਹੈ ਕਿ ਤੜਕੇ 2 ਵੱਜੇ ਦੇ ਕਰੀਬ ਰਾਜੂ ਸ਼ੂਟਰ ਦੇ ਸਾਥੀ ਮੋਟਰਸਾਈਕਲ ‘ਤੇ ਆਏ ਅਤੇ ਹਥਿਆਰਾਂ ਦੀ ਨੋਕ ‘ਤੇ ਰਾਜੁ ਨੂੰ ਲੈਕੇ ਫ਼ਰਾਰ ਹੋ ਗਏ।ਰਾਜੂ ਸ਼ੂਟਰ ਨੂੰ ਪਿੱਛਲੇ ਸਾਲ ਦਸੰਬਰ ਵਿੱਚ ਝਬਾਲ ਨੇੜੇ ਪੁਲਿਸ ਵੱਲੋ ਮੁਕਾਬਲੇ ਦੋਰਾਨ ਜ਼ਖ਼ਮੀ ਹਾਲਤ ਵਿੱਚ ਗਿਰਫ਼ਤਾਰ ਕੀਤਾ ਸੀ। ਰਾਜੂ ਸ਼ੂਟਰ ਦੀ ਲੱਤ ਵਿੱਚ ਗੋਲੀ ਵੱਜੀ ਸੀ ਜਿਸ ਦਾ ਇਲਾਜ ਚੱਲ ਰਿਹਾ ਸੀ। ਪਿੱਛਲੇ ਸਾਲ ਢੋਟੀਆਂ ਵਿਖੇ ਹੋਈ ਬੈਂਕ ਡਕੈਤੀ ਅਤੇ ਹੋਰ ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਹੈ ਰਾਜੂ ਸ਼ੂਟਰ।
ਇਸ ਸਬੰਧੀ ਡੀ.ਐਸ.ਪੀ ਸਬ ਡਵੀਜਨ ਤਰਨ ਤਾਰਨ ਸ੍ਰੀ ਤਰਸੇਮ ਮਸੀਹ ਦਾ ਕਹਿਣਾ ਹੈ ਕਿ ਬਦਮਾਸ਼ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ, ਜਿੱਥੇ ਉਸਦੇ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਉਸ ਨੂੰ ਭਜਾ ਕੇ ਲੈ ਗਏ ਹਨ। ਉਨ੍ਹਾਂ ਦੇ ਦੱਸਿਆ ਕਿ ਗੈਗਸਟਰ ਦੇ ਫਰਾਰ ਹੋਣ ਸਬੰਧੀ ਜਾਣਕਾਰੀ ਜ਼ਿਲ੍ਹੇ ਦੇ ਸਾਰੇ ਪੁਲਿਸ ਸਟੇਸ਼ਨਾਂ ਵਿੱਚ ਜਾਰੀ ਕਰ ਦਿੱਤੀ ਹੈ ਅਤੇ ਉਸ ਦੀ ਭਾਲ ਵਿੱਚ ਟੀਮ ਬਣਾਕੇ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਜਲਦ ਇਸ ਬਦਮਾਸ਼ ਅਤੇ ਉਸ ਦੇ ਸਾਥੀਆਂ ਨੂੰ ਕਾਬੂ ਕਰ ਲਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-