ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦਾ ਰਿਹਾ ਜੀ.ਐਨ.ਡੀ.ਯੂ. ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

4697684
Total views : 5542648

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ, ਸੰਸਥਾ ਦੀ ਜੇਤੂ ਲੈਅ ਨੂੰ ਜਾਰੀ ਰੱਖਦੇ ਹੋਏ, ਜੀ.ਐਨ.ਡੀ.ਯੂ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੀਵੋਕ ਫੈਸ਼ਨ ਟੈਕਨਾਲੋਜੀ, ਸਮੈਸਟਰ ਪੰਜਵਾਂ ਦੀ ਸਿਮਰਨਜੀਤ ਕੌਰ (85.7%) ਅੰਕਾਂ ਨਾਲ ਯੂਨੀਵਰਸਿਟੀ ਵਿਚ ਪਹਿਲੇ ਸਥਾਨ ‘ਤੇ ਰਹੀ ਅਤੇ ਬੀਵੋਕ ਫੈਸ਼ਨ ਟੈਕਨਾਲੋਜੀ, ਸਮੈਸਟਰ ਪੰਜਵਾਂ ਦੀ ਜਸਪ੍ਰੀਤ ਕੌਰ (85.2%) ਅੰਕਾਂ ਨਾਲ ਯੂਨੀਵਰਸਿਟੀ ਵਿਚ ਦੂਜੇ ਸਥਾਨ ‘ਤੇ ਰਹੀ।

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਯੂਨੀਵਰਸਿਟੀ ਦੇ ਇਮਤਿਹਾਨਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ‘ਚ ਵੀ ਇਸੇ ਤਰ੍ਹਾਂ ਦੀ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ। ਡਾ. ਸਿਮਰਦੀਪ, ਡੀਨ ਅਕਾਦਮਿਕ, ਸ਼੍ਰੀਮਤੀ ਕਿਰਨ ਗੁਪਤਾ, ਡੀਨ, ਐਡਮਿਸ਼ਨਜ਼, ਸ਼੍ਰੀਮਤੀ ਚੀਨਾ ਗੁਪਤਾ, ਮੁਖੀ, ਡਿਜ਼ਾਈਨ ਵਿਭਾਗ, ਸ਼੍ਰੀਮਤੀ ਕਾਮਯਾਨੀ, ਡੀਨ, ਅਨੁਸ਼ਾਸਨ ਨੇ ਵੀ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਚੰਗੇ ਭਵਿੱਖ ਲਈ ਆਸ਼ੀਰਵਾਦ ਦਿੱਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News