





Total views : 5841631







Total views : 5841631ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ/ਬਾਰਡਰ ਨਿਊਜ ਸਰਵਿਸ
ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਲੁਧਿਆਣਾ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਸੁਣਾਇਆ ਹੈ।

ਦੱਸ ਦੇਈਏ ਕਿ ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ।
ਜਾਣੋ ਕੀ ਸੀ ਮਾਮਲਾ ?
ਨੀਲਮ ਨੇ ਹੀ ਦਿਲਰੋਜ਼ ਦਾ ਕਤਲ ਕੀਤਾ ਸੀ, ਜੋ ਕਿ ਪਹਿਲਾਂ ਤੋਂ ਹੀ ਉਸਦੇ ਪਰਿਵਾਰ ਦੇ ਨਾਲ ਰੰਜਿਸ਼ ਰੱਖਦੀ ਸੀ। ਕਤਲ ਕਰਨ ਤੋਂ ਬਾਅਦ ਉਹ ਪਰਿਵਾਰ ਦੇ ਵਿੱਚ ਆ ਕੇ ਉਹਨਾਂ ਦੇ ਨਾਲ ਉਸ ਨੂੰ ਲੱਭਣ ਦੇ ਲਈ ਘੁੰਮਦੀ ਰਹੀ ਅਤੇ ਪਰਿਵਾਰ ਨੂੰ ਇਹ ਅਹਿਸਾਸ ਹੀ ਨਹੀਂ ਹੋਣ ਦਿੱਤਾ ਕਿ ਉਸ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸਨੇ ਹੀ ਕੀਤਾ ਹੈ। ਨੀਲਮ 2015 ਤੋਂ ਤਲਾਕਸ਼ੁਦਾ ਹੈ ਤੇ ਆਪਣੇ ਦੋ ਬੇਟੀਆਂ ਦੇ ਨਾਲ ਆਪਣੇ ਪੇਕੇ ਪਰਿਵਾਰ ਦੇ ਨਾਲ ਰਹਿ ਰਹੀ ਹੈ। ਕਤਲ ਤੋਂ ਪਹਿਲਾਂ ਉਸ ਦੀ ਦਿਲਰੋਜ਼ ਦੇ ਮਾਪਿਆਂ ਦੇ ਨਾਲ ਛੋਟੀ ਜਿਹੀ ਗੱਲ ਉੱਤੇ ਬਹਿਸ ਹੋਈ ਸੀ ਅਤੇ ਉਸ ਗੱਲ ਤੋਂ ਹੀ ਉਸਨੇ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ ਅਤੇ ਦਿਲਰੋਜ਼ ਦਾ ਕਤਲ ਕਰ ਦਿੱਤਾ।
ਨਿਲਮ ਦੇ ਪਰਿਵਾਰਿਕ ਮੈਂਬਰ ਆਪਣਾ ਘਰ ਛੱਡ ਕੇ ਕਿਤੇ ਹੋਰ ਰਹਿਣ ਲਈ ਜਾ ਰਹੇ ਸਨ ਅਤੇ ਉਹ ਆਖਰੀ ਦਿਨ ਸੀ, ਜਿਸ ਦਿਨ ਉਹਨਾਂ ਨੇ ਆਪਣੇ ਘਰ ਦਾ ਬਾਕੀ ਸਮਾਨ ਚੁੱਕਣਾ ਸੀ ,ਜਿਸ ਵੇਲੇ ਨੀਲਮ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਮਾਸੂਮ ਦਿਲਰੋਜ਼ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਖੁਰਦ ਬੁਰਦ ਕਰਨ ਦੀ ਵੀ ਕੋਸ਼ਿਸ਼ ਕੀਤੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-