





Total views : 5543983








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ,ਜੰਡਿਆਲਾ ਗੁਰੂ/ਬਲਜਿੰਦਰ ਸਿੰਘ ਸੰਧੂ ,ਬੱਬੂ ਬੰਡਾਲਾ
ਜਿਲਾ ਅੰਮ੍ਰਿਤਸਰ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਬੁਲੋਨੰਗਲ ਤੋ ਇਕ ਦਿਲਦਹਿਲਾਉਣ ਵਾਲੀ ਖਬਰ ਸ਼ਾਹਮਣੇ ਆਈ ਹੈ, ਜਿਥੇ ਪਤੀ ਨੇ ਹੈਵਾਨੀਅਤ ਦੀ ਸਾਰੀਆਂ ਹੱਦਾਂ ਪਾਰ ਕਰਦਿਆ ਆਪਣੀ ਗਰਭਵਤੀ ਪਤਨੀ ਨੂੰ ਬੰਨ ਕੇ ਜਿਉਦਿਆਂ ਹੀ ਸਾੜਕੇ ਉਸਦੇ ਪੇਟ ‘ਚ ਜੁੜਵੇ ਬੱਚਿਆ ਦੀ ਵੀ ਜਾਨ ਲੈ ਲਈ।
ਮ੍ਰਿਤਕ ਔਰਤ ਦੀ ਪਛਾਣ ਪਿੰਕੀ (23) ਵਜੋਂ ਹੋਈ ਹੈ। ਜਦਕਿ ਪਤੀ ਦੀ ਪਹਿਚਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੋਵਾਂ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵੇਂ ਛੋਟੀਆਂ-ਛੋਟੀਆਂ ਗੱਲਾਂ ‘ਤੇ ਆਪਸ ‘ਚ ਲੜਦੇ ਰਹਿੰਦੇ ਸਨ।
ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਰਈਆ ਗਿਆ ਹੋਇਆ ਸੀ। ਦੁਪਹਿਰ ਸਮੇਂ ਉਸ ਨੂੰ ਫੋਨ ਆਇਆ ਕਿ ਸੁਖਦੇਵ ਸਿੰਘ ਨੇ ਉਸ ਦੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸੜੀ ਹੋਈ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਨਾਲ ਘਰ ਦਾ ਸਾਰਾ ਸਮਾਨ ਵੀ ਸੜ ਗਿਆ।
ਥਾਣਾ ਬਿਆਸ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ। ਘਰੇਲੂ ਝਗੜੇ ਦੇ ਚੱਲਦਿਆਂ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਲੜਾਈ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਲੜਕੀ ਦਾ ਮਾਮਾ ਪਰਿਵਾਰ ਵੀ ਪੁਲੀਸ ਦੇ ਸੰਪਰਕ ਵਿੱਚ ਹੈ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਤੋ ਅੱਗੇ ਸ਼ੇਅਰ ਕਰੋ-