





Total views : 5543975








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਮੁਖੀ ਅਸ਼ਵਨੀ ਕਪੂਰ ਦੀਆਂ ਹਦਾਇਤਾਂ ‘ਤੇ ਸਬ ਡਵੀਜ਼ਨ ਪੱਟੀ ਪੁਲਿਸ ਵੱਲੋਂ ਆਈਪੀਐੱਸ ਅਧਿਕਾਰੀ ਰਿਸ਼ਿਭ ਭੋਲਾ ਥਾਣਾ ਮੁਖੀ ਸਰਹਾਲੀ ਅਤੇ ਕਮਲਪ੍ਰੀਤ ਸਿੰਘ ਮੰਡ ਡੀਐੱਸਪੀ ਸਬ ਡਵੀਜ਼ਨ ਪੱਟੀ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਵਿਚ ਫਲੈਗ ਮਾਰਚ ਕੱਢਆ ਗਿਆ।
ਇਸ ਮੌਕੇ ਰਿਸ਼ਿਭ ਭੋਲਾ ਅਤੇ ਕਮਲਪ੍ਰੀਤ ਸਿੰਘ ਮੰਡ ਡੀਐੱਸਪੀ ਪੱਟੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਗਲਤ ਅਨਸਰ ਆਪਣੇ ਮਨਸੂਬਿਆਂ ‘ਚ ਕਾਮਯਾਬ ਨਾ ਹੋ ਸਕੇ। ਉਨ੍ਹਾਂ ਆਮ ਲੋਕਾਂ ਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਗਲਤ ਅਨਸਰ ਵੋਟਾਂ ਸਬੰਧੀ ਕਿਸੇ ਨੂੰ ਵੀ ਗੁੰਮਰਾਹ ਕਰ ਕੇ ਲਾਲਚ ਦਿੰਦਾ ਹੈ ਤਾਂ ਉਸ ਦੀ ਸੂਚਨਾ ਤਰੁੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਖਤ ਕਾਰਵਾਈ ਕੀਤੀ ਜਾ ਸਕੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-