ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ 52ਵੇਂ ਡਿਗਰੀ ਵੰਡ ਸਮਾਰੋਹ ਦਾ ਕੀਤਾ ਗਿਆ ਅਯੋਜਿਨ, ਨੂੰ ਵੰਡੀਆਂ ਗਈਆਂ ਡਿਗਰੀਆਂ

4698511
Total views : 5543975

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਅੱਜ ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ 52ਵੇਂ ਡਿਗਰੀ ਵੰਡ ਸਮਾਰੋਹ ਦੌਰਾਨ 2021-22 ਦੇ ਵੱਖ ਵੱਖ ਕੋਰਸਾਂ ਨਾਲ ਸੰਬੰਧਤ 418  ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ . ਮੁੱਖ ਮਹਿਮਾਨ ਵਜੋਂ ਡਾ. ਜਤਿੰਦਰ ਕੌਰ ਅਰੋੜਾ (ਕਾਰਜਕਾਰੀ ਡਾਇਰੈਕਟਰਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੋਂਸਲ-ਕਮ-ਮੈਂਬਰ ਸਕੱਤਰਪੰਜਾਬ ਜੈਵ ਵਿਭਿੰਨਤਾ ਬੋਰਡ ) ਨੇ ਸ਼ਿਰਕਤ ਕੀਤੀ । ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ । ਪਿ੍ਰੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ  ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਕਾਲਜ ਦੀ ਸਲਾਨਾ ਰਿਪੋਰਟ ਪੜੀ . ਉਪਰੰਤ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।

ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਉਹਨਾਂ ਨੇ ਸਾਰੇ ਡਿਗਰੀ ਪ੍ਰਾਪਤ ਵਿਦਿਆਰਥੀਆਂ ਅਤੇ ਪਿ੍ਰੰਸੀਪਲ ਨੂੰ ਵਧਾਈ ਦਿੱਤੀ।  ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਿਗਰੀ ਕੋਈ ਕਾਗਜ਼ੀ ਦਸਤਾਵੇਜ  ਹੀ ਨਹੀਂ ਬਲਕਿ ਇਹ ਜ਼ਿੰਦਗੀ ਦੀ ਨਵੀਂ ਦਿਸ਼ਾ ਦਾ ਆਗਾਜ਼ ਹੈ । ਬੱਚਿਆਂ ਨੂੰ ਹਿੰਮਤਮਿਹਨਤਲਗਨ ਤੇ ਵਿਸ਼ਵਾਸ  ਨਾਲ ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਖਿੜੇ ਮੱਥੇ ਸਵੀਕਾਰ ਕਰ ਕਾਮਯਾਬ ਹੋਣਾ ਚਾਹੀਦਾ ਹੈ ਤੇ ਮਾਂ ਬੋਲੀ ਨੂੰ ਕਦੇ ਨਹੀਂ ਭੁੱਲਣ ਦਾ ਸੰਦੇਸ਼ ਦਿੱਤਾ। ਸੰਗੀਤ ਵਿਭਾਗ ਵਲੋਂ ਫੋਕ ਆਰਕੈਸਟਰਾ ਤੇ ਸਮੂਹ ਗੀਤ ਪੇਸ਼ ਕੀਤਾ। ਡਾਂਸ ਵਿਭਾਗ ਵੱਲੋਂ ਨਿ੍ਰਤ ਦੀ ਪੇਸ਼ਕਾਰੀ ਕੀਤੀ ਗਈ । ਸਮਾਰੋਹ ਸਮੇਂ ਕਾਲਜ ਕਾਉਂਸਲ ਤੇ ਸਟਾਫ ਹਾਜ਼ਰ ਰਹੇ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News