





Total views : 5543975








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਤਿੰਦਰ ਬੱਬਲਾ, ਬੱਬੂ ਬੰਡਾਲਾ
ਬੀਤੇ ਦਿਨੀਂ ਤਰਨਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਰਹਾਲੀ ਕਲਾਂ ਤੋਂ ਸਾਬਕਾ ਸਰਪੰਚ ਸਾਹਿਬ ਸਿੰਘ ਦੇ ਸਤਿਕਾਰਯੋਗ ਪਿਤਾ ਬਲਦੇਵ ਸਿੰਘ ਮਾਂਮੂਕੇ ਜੋ ਕੀ ਪਰਮਾਤਮਾ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।
ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਚੇਚੇ ਤੌਰ ਤੇ ਉਹਨਾਂ ਦੇ ਗ੍ਰਹਿ ਪਿੰਡ ਸਰਹਾਲੀ ਕਲਾਂ ਵਿਖੇ ਉਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕੀ ਮਰਹੂਮ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਸਵਰਗਵਾਸੀ ਬਲਦੇਵ ਸਿੰਘ ਮਾਂਮੂਕੇ ਦੇ ਨਾਲ ਰਿਸ਼ਤੇਦਾਰੀ ਹੋਣ ਦੇ ਨਾਲ ਨਾਲ ਆਪਸੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਸਨ।
ਉਹ ਹਮੇਸ਼ਾਂ ਹੀ ਸ੍ਰ ਬਲਦੇਵ ਸਿੰਘ ਮਾਂਮੂਕੇ ਜੀ ਨੂੰ ਆਪਣਾ ਭਰਾਵਾਂ ਵਾਂਗ ਮੰਨਦੇ ਸਨ, ਜਿਸ ਕਰਕੇ ਬਲਦੇਵ ਸਿੰਘ ਮਾਂਮੂਕੇ ਜੀ ਵੀ ਉਹਨਾਂ ਦੀ ਬਹੁਤ ਇੱਜ਼ਤ ਕਰਦੇ ਸਨ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਉਨ੍ਹਾਂ ਦੇ ਸਪੁੱਤਰ ਸ੍ਰ ਸਾਹਿਬ ਸਿੰਘ ਸੰਧੂ ਸਾਬਕਾ ਸਰਪੰਚ ਸਰਹਾਲੀ ਕਲਾਂ, ਸ੍ਰ ਗੁਰਸੇਵਕ ਸਿੰਘ ਸੰਧੂ, ਅਤੇ ਉਹਨਾਂ ਦੇ ਭਰਾ ਸ੍ਰ ਸਲਵੰਤ ਸਿੰਘ ਸੰਧੂ ਅਤੇ ਸਮੂਹ ਮਾਂਮੂਕੇ ਪਰਿਵਾਰ ਨਾਲ਼ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸ੍ਰ: ਪਰਮਜੀਤ ਸਿੰਘ ਢੋਟੀਆਂ, ਸ੍ਰ ਜਸਬੀਰ ਸਿੰਘ ਢੋਟੀਆਂ, ਸ੍ਰ: ਦਿਲਬਾਗ ਸਿੰਘ ਕਾਹਲਵਾਂ, ਸ੍ਰ: ਰਘਬੀਰ ਸਿੰਘ ਰਿੰਕੂ ਬ੍ਰਹਮਪੁਰਾ, ਸ੍ਰ: ਸਤਨਾਮ ਸਿੰਘ ਸੱਤਾ ਕਰਮੂਵਾਲਾ,ਅਤੇ ਹੋਰ ਮੁਹਤਬਰ ਸੱਜਣ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-