





Total views : 5546430








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਬੱਬੂ ਬੰਡਾਲਾ, ਜਤਿੰਦਰ ਬੱਬਲਾ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਜਥੇ: ਬਲਵਿੰਦਰ ਸਿੰਘ ਵੇਈਂ ਪੂਈਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਿੰਡ ਫ਼ਤਿਹਾਬਾਦ ਦੇ ਦੌਰੇ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਸਾਂਝੇ ਤੌਰ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ।
ਉਨ੍ਹਾਂ ਅਲੋਚਨਾਂ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਸ਼ਾਸਨ ਵਿੱਚ ਆਰਥਿਕ ਪ੍ਰਬੰਧਨ, ਬੁਨਿਆਦੀ ਢਾਂਚੇ ਦੇ ਵਿਕਾਸ, ਕਾਨੂੰਨ ਅਤੇ ਵਿਵਸਥਾ ਦੀ ਸਥਿਤੀ, ਖ਼ੇਤੀਬਾੜੀ ਖ਼ੇਤਰ, ਸਿਹਤ ਅਤੇ ਸਿੱਖਿਆ ਪੂਰੀ ਤਰ੍ਹਾਂ ਨਾਲ ਅਸਫ਼ਲ ਹੋ ਚੁੱਕੇ ਹਨ। ਸ੍ਰ. ਬ੍ਰਹਮਪੁਰਾ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਦੀ ਲੋੜ ‘ਤੇ ਜ਼ੋਰ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲਦ ਹੀ ਖਡੂਰ ਸਾਹਿਬ ਤੋਂ ਅਹਿਮ ਅਤੇ ਲੋਕਾਂ ਦੇ ਹਰਮਨ ਪਿਆਰੇ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ – ਬ੍ਰਹਮਪੁਰਾ
ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਮੌਜੂਦਾ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਖ਼ੇਤਰੀ ਪਾਰਟੀ ਹੈ ਅਤੇ ਦ੍ਰਿੜ੍ਹ ਇਰਾਦੇ ਨਾਲ ਪੰਜਾਬੀਆਂ ਦੀ ਬਿਹਤਰੀ ਲਈ ਹਰ ਸਮੇਂ ਵਚਨਬੱਧ ਹੈ।
ਸ੍ਰ. ਬ੍ਰਹਮਪੁਰਾ ਨੇ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਦੀ ਚੋਣ ਬਾਰੇ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪਾਰਟੀ ਵੱਲੋਂ ਜਲਦੀ ਹੀ ਇੱਕ ਅਹਿਮ ਅਤੇ ਹਰਮਨ ਪਿਆਰਾ ਉਮੀਦਵਾਰ ਖੜ੍ਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਇੱਕ ਪੰਥਕ ਸੀਟ ਵਜੋਂ ਬਹੁਤ ਵੱਡਾ ਮਹੱਤਵ ਰੱਖਦਾ ਹੈ ਅਤੇ ਇਥੋਂ ਦੇ ਲੋਕਾਂ ਨੇ ਦਹਾਕਿਆਂ ਤੋਂ ਅਕਾਲੀਆਂ ‘ਤੇ ਭਰੋਸਾ ਕੀਤਾ ਹੈ ਅਤੇ ਹੁਣ ਵੀ ਲੋਕ ਅਕਾਲੀ ਦਲ ਨੂੰ ਵੱਡੀ ਲੀਡ ਨਾਲ ਜਿਤਾਉਣਗੇ।ਸ੍ਰ. ਬ੍ਰਹਮਪੁਰਾ ਨੇ ਵੋਟਾਂ ਦੀ ਚੋਣ ‘ਤੇ ਇਮਾਨਦਾਰੀ ਨਾਲ ਵਿਚਾਰ ਕਰਨ ਦੀ ਮੰਗ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਦੇ ਲੋਕਾਂ ਪ੍ਰਤੀ ਤਨਦੇਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਕਰਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
ਇਸ ਮੀਟਿੰਗ ਵਿੱਚ ਪਾਰਟੀ ਦੇ ਪ੍ਰਮੁੱਖ ਵਰਕਰ ਹਾਜ਼ਰ ਸਨ, ਜਿੰਨ੍ਹਾਂ ਵਿੱਚ ਜਤਿੰਦਰ ਸਿੰਘ ਪ੍ਰਿੰਸ ਬਲਾਕ ਸੰਮਤੀ ਮੈਂਬਰ, ਸੁਰਿੰਦਰ ਸਿੰਘ ਛਿੰਦਾ ਸਾਬਕਾ ਸਰਪੰਚ, ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ , ਕਸ਼ਮੀਰ ਸਿੰਘ ਮੈਂਬਰ ਪੰਚਾਇਤ, ਜਗਜੀਤ ਸਿੰਘ ਮੈਂਬਰ ਪੰਚਾਇਤ, ਹਰੀਸ਼ ਗੁਰਜਰ ਨੇ ਵੀ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪਾਰਟੀ ਦੇ ਵਿਜ਼ਨ ਅਤੇ ਮਿਸ਼ਨ ਪ੍ਰਤੀ ਸਮਰਥਨ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ–