ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

4914373
Total views : 5897509

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।


ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ 10ਵੀਂ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਸਕੂਲ ਦੀ ਵਿਦਿਆਰਥਣ ਪੰਥਪ੍ਰੀਤ ਕੌਰ ਨੇ 94 ਫੀਸਦੀ ਅੰਕਾਂ ਨਾਲ ਪਹਿਲਾ, ਅਕਵਿੰਦਰ ਕੌਰ ਨੇ 92 ਫੀਸਦੀ ਨਾਲ ਦੂਜਾ ਅਤੇ ਰਿਤੂ ਰਾਜ ਕੁਮਾਰੀ ਨੇ 91.30 ਫੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਵਿਦਿਆਰਥਣਾਂ ਦੀ ਉਕਤ ਪ੍ਰਾਪਤੀ ਨੂੰ ਸਕੂਲ ਅਧਿਆਪਕਾਂ ਵੱਲੋਂ ਕਰਵਾਈ ਗਈ ਅਣਥੱਕ ਮਿਹਨਤ ਤੇ ਲਗਨ ਦਾ ਫਲ ਦੱਸਿਆ।ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਭਵਿੱਖ ’ਚ ਵਿਦਿਆਰਥਣਾਂ ਇਕ ਚੰਗਾ ਮੁਕਾਮ ਹਾਸਲ ਕਰਨਗੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ-

Share this News