





Total views : 5841583







Total views : 5841583ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੀ ਇੱਕ ਸੂਬਾ ਪੱਧਰੀ ਮੀਟਿੰਗ ਜਥੇਬੰਦੀ ਦੇ ਪੰਜਾਬ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ,ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਮੀਡੀਆ ਇੰਚਾਰਜ਼ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਦੱਸਿਆ ਕਿ ਇਸ ਦੌਰਾਨ ਲਏ ਗਏ ਫ਼ੈਸਲੇ ਤਹਿਤ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਰਜਿ: ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ,ਪੇਂਡੂ ਭੱਤਾ /ਬਾਰਡਰ ਭੱਤਾ ਲਾਗੂ ਕਰਵਾਉਣ , ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਵਾ ਕੇ ਬਕਾਇਆ ਦਵਾਉਣ , ਡੀ. ਏ. ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਏ.ਸੀ. ਪੀ. ਲਾਗੂ ਕਰਵਾਉਣ , ਅਧਿਆਪਕਾਂ ਕੋਲੋਂ ਪੜ੍ਹਾਈ ਤੋਂ ਇਲਾਵਾ ਲਏ ਜਾਂਦੇ ਸਾਰੇ ਗੈਰ- ਵਿੱਦਿਅਕ ਕੰਮ ,ਡਿਊਟੀਆਂ ਤੁਰੰਤ ਛੁਡਾਉਣ ਅਤੇ ਹਰੇਕ ਤਰ੍ਹਾਂ ਦੀਆਂ ਵਿਭਾਗੀ ਮੰਗਾਂ ਦਾ ਹੱਲ ਕਰਾਉਣ ਲਈ ਸੂਬੇ ਦੇ 13 ਲੋਕ ਸਭਾ ਹਲਕਿਆਂ ਅੰਦਰ ਚੋਣ ਲੜਨ ਵਾਲੇ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਮੰਗ ਪੱਤਰ ਦੇ ਕੇ ਉਪਰੋਕਤ ਮੰਗਾਂ ਨੂੰ ਆਪਣਾ ਚੋਣ ਏਜੰਡਾ ਬਣਾਉਣ ਲਈ ਕਿਹਾ ਜਾਵੇਗਾ।
ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਨੂੰ 15 ਮਈ ਤੱਕ ਦਿੱਤੇ ਜਾਣਗੇ ਮੰਗ ਪੱਤਰ 
ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਚੋਣ ਕਮਿਸ਼ਨ ਪੰਜਾਬ ਨੂੰ ਮਿਲ ਕੇ ਪ੍ਰਾਇਮਰੀ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਅਤੇ ਬੀ.ਐਲ. ਓ. ਡਿਊਟੀਆਂ ਨਾ ਲਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਸਬੰਧ ਵਿੱਚ ਜਥੇਬੰਦੀ ਵੱਲੋਂ 13 ਜੁਲਾਈ ਨੂੰ ਪ੍ਰਾਇਮਰੀ ਅਧਿਆਪਕਾਂ ਦੀ ਸੂਬਾ ਪੱਧਰੀ ਵਿਸ਼ਾਲ ਕੰਨਵੈਨਸ਼ਨ ਕਰਕੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਹੋਣ ਵਾਲੇ ਤਿੱਖੇ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਭਰ ਦੇ ਸਮੁੱਚੇ ਅਧਿਆਪਕ ਵਰਗ ਨੂੰ ਸਮਰਥਨ ਦੀ ਅਪੀਲ ਕਰਦਿਆਂ ਕਿਹਾ ਕਿ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਇਨ੍ਹਾਂ ਅਹਿਮ ਮੰਗਾਂ ਦੇ ਹੱਲ ਲਈ ਇਕਜੁਟ ਹੋਣ ਦੀ ਵੱਡੀ ਲੋੜ ਹੈ।
ਇਸ ਮੌਕੇ ਤੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ, ਸਤਬੀਰ ਸਿੰਘ ਰੌਣੀ, ਹਰਪ੍ਰੀਤ ਸਿੰਘ ਪਰਮਾਰ ਗੁਰਦਾਸਪੁਰ, ਰਿਸ਼ੀ ਕੁਮਾਰ ਜਲੰਧਰ, ਅੰਮ੍ਰਿਤਪਾਲ ਸਿੰਘ ਸੇਖੋਂ, ਪ੍ਰੀਤਭਗਵਾਨ ਸਿੰਘ ਫਰੀਦਕੋਟ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ ਪਟਿਆਲਾ, ਗੁਰਮੁੱਖ ਸਿੰਘ ਬਾਜਵਾ ਹੁਸ਼ਿਆਰਪੁਰ, ਰਵੀਕਾਂਤ ਦਿਗਪਾਲ ਪਠਾਨਕੋਟ, ਜਗਨੰਦਨ ਸਿੰਘ ਫਾਜਿਲਕਾ, ਅਸ਼ੋਕ ਸਰਾਰੀ, ਸੁਰਿੰਦਰ ਕੁਮਾਰ ਮੋਗਾ, ਮਨੋਜ ਘਈ ਪਟਿਆਲਾ, ਤਰਸੇਮ ਲਾਲ ਜਲੰਧਰ, ਹਰਵਿੰਦਰ ਸਿੰਘ ਹੈਪੀ, ਨਵਦੀਪ ਸਿੰਘ ਅੰਮ੍ਰਿਤਸਰ, ਜਸਵਿੰਦਰਪਾਲ ਸਿੰਘ ਜੱਸ ਬਾਬਾ ਬਕਾਲਾ ,ਰਛਪਾਲ ਸਿੰਘ ਉਦੋਕੇ, ਜਗਰੂਪ ਸਿੰਘ, ਸੁਰਜੀਤ ਸਿੰਘ ਸਮਰਾਟ, ਗੁਰਮੁੱਖ ਸਿੰਘ ਤੂਰ, ਵਿਨੋਦ ਕੁਮਾਰ ਪਠਾਨਕੋਟ, ਉਮੇਸ਼ ਚੰਦਰ, ਵਿਸ਼ਾਲ ਜੌਲੀ, ਮਨਦੀਪ ਸਿੰਘ, ਸਾਹਿਬ ਗਿੱਲ, ਜਸਵਿੰਦਰ ਸਿੰਘ ਬਾਤਿਸ਼, ਭਾਰਤ ਭੂਸ਼ਣ, ਸੰਭੂ ਪ੍ਰਸਾਦ, ਨਰਿੰਦਰ ਸਿੰਘ, ਜਸਪਾਲ ਸਿੰਘ, ਨਰਿੰਦਰ ਕੁਮਾਰ, ਗੁਰਦੀਪ ਸਿੰਘ ਸੈਣੀ, ਬਰਜਿੰਦਰ ਸਿੰਘ ਲੁਧਿਆਣਾ ਅਤੇ ਹੋਰ ਆਗੂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-