Total views : 5511293
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ। ਇਸ ਸੰਬੰਧੀ ਫੋਨ ਉਪਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਆਏ ਹੋਏ ਹਨ। ਉਨ੍ਹਾਂ ਵਲੋਂ ਭਾਈ ਸਾਹਿਬ ਨੂੰ ਬੇਨਤੀ ਕੀਤੀ ਗਈ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ਵਿਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ। ਉਸ ‘ਤੇ ਐਨਐਸਏ ਲਗਾਇਆ ਗਿਆ ਸੀ, ਫੜੇ ਜਾਣ ਤੋਂ ਬਾਅਦ ਉਹ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਹੁਣ ਉਸ ਨੂੰ ਜੇਲ ਵਿਚ ਬੰਦ ਹੋਏ ਲਗਭਗ ਇਕ ਸਾਲ ਹੋ ਗਿਆ ਹੈ। ਪਰਿਵਾਰ ਦੀ ਮੰਗ ਹੈ ਕਿ ਉਸ ਨੂੰ ਡਿਬਰੂਗੜ੍ਹ ਜੇਲ ਦੀ ਬਜਾਏ ਪੰਜਾਬ ਦੀ ਜੇਲ ਵਿਚ ਰੱਖਿਆ ਜਾਵੇ।
ਦੂਸ਼ਰੇ ਪਾਸੇ ਸਮਝਿਆ ਜਾ ਰਿਹਾ ਹੈ ਕਿ ਸ਼ੌ੍ਰਮਣੀ ਅਕਾਲੀ ਦਲ ਵਲੋ ਵੀ ਇਸ ਕਰਕੇ ਹੀ ਇਥੋ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਨਹੀ ਕੀਤਾ ਜਾ ਰਿਹਾ ਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਹਮਾਇਤ ਦਿੱਤੀ ਜਾ ਰਹੀ ਜਾ ਸਕਦੀ ਹੈ, ਕਿ ਇਸ ਤੋ ਪਹਿਲਾਂ ਵੀ ਇਸ ਹਲਕੇ ਨੇ ਸਿਮਰਨਜੀਤ ਸਿੰਘ ਮਾਨ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾਅ ਕੇ ਰਿਹਾਅ ਕਰਵਾਇਆ ਸੀ। ਉਸ ਸਮੇ ਇਹ ਲੋਕ ਸਭਾ ਹਲਕਾ ਲੋਕ ਸਭਾ ਹਲਕਾ ਤਰਨ ਤਾਰਨ ਵਜੋ ਜਾਣਿਆ ਜਾਂਦਾ ਸੀ। ਜਿੰਨਾ ਦਾ ਚੋਣ ਨਿਸ਼ਾਨ ਜਿੰਦਰਾ ਸੀ ਜਿਸ ਕਰਕੇ ਉਸ ਸਮੇ ਵੀ ਇਸ ਆਪੀਲ ਤੇ ਉਨਾਂ ਨੂੰ ਵੋਟਾਂ ਪਾਈਆ ਗਈਆ ਸਨ ਕਿ ਜੇਲ ‘ਚ ਬੰਦ ਮਾਨ ਦੇ ਜਿੰਦਰੇ ਦੀ ਚਾਬੀ ਵੋਟਰਾਂ ਪਾਸ ਹੈ।ਉਸ ਤਰਜ ‘ਤੇ ਹੀ ਇਸ ਵਾਰ ਵੀ ਵੋਟਰ ਆਪਣੇ ਮਤ ਦਾ ਇਜਹਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਾਉਣ ਲਈ ਕਰ ਸਕਦੇ ਹਨ।।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-