ਲੋਕ ਸਭਾ ਚੋਣਾਂ ਇਸ ਵੇਰਾਂ ਸਾਧਾਰਨ ਨਹੀਂ ਸਗੋਂ ਕੇਂਦਰੀ ਤਾਨਾਸ਼ਾਹ ਮੋਦੀ ਸਰਕਾਰ ਨੂੰ ਗੱਦੀਓਂ ਲਾਹੁਣ ਦਾ ਚੁਨਾਵ: ਜਸਕਰਨ ਬੰਦੇਸ਼ਾ

4677805
Total views : 5511225

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਮੀਤ ਲੱਕੀ

ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ , ਪੰਜਾਬ ਬੁਲਾਰਾ ਆਮ ਆਦਮੀ ਪਾਰਟੀ ਤੇ ਪਾਰਟੀ ਦੇ ਟਰੇਡ ਵਿੰਗ ਦੇ ਸੁਬਾਈ ਸੀਨੀਅਰ ਮੀਤ ਪ੍ਰਧਾਨ ਜਸਕਰਨ ਬੰਦੇਸ਼ਾ ਵੱਲੋਂ ਪਾਰਟੀ ਦੇ ਸੁਪ੍ਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸ਼੍ਰੀਮਤੀ ਸੁਨੀਤਾ ਕੇਜਰੀਵਾਲ ਨਾਲ ਜਿਲ੍ਹਾ ਅੰਮ੍ਰਿਤਸਰ ਦੇ ਪਾਰਟੀ ਵਿਧਾਇਕਾਂ, ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਤੇ ਹੋਰ ਹਲਕਾ ਇੰਚਾਰਜਾਂ ਦੀ ਸ਼ਮੂਲੀਅਤ ਨਾਲ ਉਚੇਚੇ ਤੌਰ ਤੇ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਦੌਰਾਨ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਿਹਤਯਾਬੀ ਅਤੇ ਤਿਹਾੜ ਜੇਲ੍ਹ *ਚੋਂ ਜਲਦੀ ਰਿਹਾਈ ਦੀ ਕਾਮਨਾ ਕੀਤੀ ਗਈ ।

ਜਸਕਰਨ ਬੰਦੇਸ਼ਾ ਵਲੋ ਸ੍ਰੀਮਤੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

ਜਦੋਂ ਕਿ ਸ਼੍ਰੀਮਤੀ ਕੇਜਰੀਵਾਲ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਸਪਸ਼ਟ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸਮੂੰਹ ਅਹੁਦੇਦਾਰ, ਵਲੰਟੀਅਰ, ਸੂਬਾ ਭਗਵੰਤ ਮਾਨ ਸਰਕਾਰ ਤੇ ਰਵਾਇਤੀ ਰਾਜਸੀ ਪਾਰਟੀਆਂ ਨੂੰ ਵਿਧਾਨ ਸਭਾ ਚੋਣਾਂ ਚ ਨਕਾਰ ਕੇ ਆਮ ਆਦਮੀ ਪਾਰਟੀ ਦੇ ਹੱਕ ਚ ਵੋਟ ਫ਼ਤਵਾ ਦੇਣ ਵਾਲੀ ਪੰਜਾਬ ਦੀ ਜਨਤਾ ਵੀ ਇਸ ਸੰਕਟ ਦੀ ਘੜੀ *ਚ ਅਰਵਿੰਦ ਕੇਜਰੀਵਾਲ ਨਾਲ ਮਜਬੂਤ ਚੱਟਾਨ ਵਾਂਗ ਖੜੀ ਹੈ। ਜਸਕਰਨ ਬੰਦੇਸ਼ਾ ਨੇ ਦੱਸਿਆ ਕਿ ਸ੍ਰੀਮਤੀ ਕੇਜਰੀਵਾਲ ਨੂੰ ਭਰੋਸਾ ਦਿਵਾਇਆ ਗਿਆ ਕਿ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਸਣੇ ਪੰਜਾਬ ਦੀਆਂ 13 ਸੀਟਾਂ ਤੇ ਪਾਰਟੀ ਉਮੀਦਵਾਰਾਂ ਦੇ ਹੱਕ ਚ ਚੋਣ ਹਵਾ ਚਲ ਰਹੀ ਹੈ ਅਤੇ ਜਿੱਤ ਯਕੀਨੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News