Total views : 5511111
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਆੜਤੀ ਐਸੋਸੀਏਸ਼ਨ ਅੰਮ੍ਰਿਤਸਰ ਦੇ ਮੀਤ ਪ੍ਰਧਾਨ ਲਾਭ ਸਿੰਘ ਬੱਗਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਦੀ ਮੀਟਿੰਗਾਂ ਦਾ ਦੌਰ ਜਾਰੀ ਹੈ। ਜਿਸ ਤਹਿਤ ਅੱਜ ਕਸਬਾ ਟਾਹਲੀ ਸਾਹਿਬ ਅਤੇ ਕਸਬਾ ਮੱਤੇਵਾਲ ਦੇ ਪਿੰਡਾਂ ਵਿੱਚੋਂ ਉਹਨਾਂ ਵੱਲੋਂ ਅਕਾਲੀ ਆਗੂਆਂ ਨਾਲ ਮੀਟਿੰਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਦਿਨ ਰਾਤ ਇੱਕ ਕਰਨ ਲਈ ਆਗੂਆਂ ਨੂੰ ਪ੍ਰੇਰਿਆ।
ਉਹਨਾਂ ਕਿਹਾ ਕਿ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਇਲਾਕੇ ਦੇ ਪਿੰਡਾਂ ਵਿੱਚ ਘਰ ਘਰ ਪਹੁੰਚ ਕਰਕੇ ਅਨਿਲ ਜੋਸ਼ੀ ਦੇ ਲਈ ਵੋਟਾਂ ਮੰਗੀਆਂ ਜਾਣਗੀਆਂ ਅਤੇ ਉਹਨਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਮਕਤੂਲ ਸਿੰਘ ਬੱਗਾ, ਬਾਬਾ ਨਰਿੰਦਰ ਸਿੰਘ, ਚਤਰ ਸਿੰਘ ਬੱਗਾ, ਕਰਮ ਸਿੰਘ, ਕਰਮ ਸਿੰਘ, ਮਲਕੀਤ ਸਿੰਘ, ਬਾਬਾ ਜੋਗਾ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ ਗੁਰਜਿੰਦਰ ਸਿੰਘ, ਬਾਬਾ ਬਲਜੀਤ ਸਿੰਘ, ਗੁਰਜੰਤ ਸਿੰਘ ਆਦਿ ਅਕਾਲੀ ਆਗੂ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ –