ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਅਭਿਨਵ ਨੇ ਜੇ.ਈ.ਈ ਪ੍ਰੀਖਿਆ ਵਿੱਚ ਮਾਰੀਆਂ ਮੱਲਾਂ

4677577
Total views : 5510519

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾਂ ਦੇਵੀ/ਵਿੱਕੀ ਭੰਡਾਰੀ

-ਸਥਾਨਕ ਕਸਬੇ ‘ਚ ਚੱਲ ਰਹੇ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਜੋ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਰਿਹਾ ਹੈ, ਉੱਥੇ ਅੱਜ ਭਾਰਤ ਦੇਸ਼ ਦੀ ਸਿੱਖਿਆ ਪ੍ਰਣਾਲੀ ਜੋ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਜੇ.ਈ .ਈ ( ਸੰਯੁਕਤ ਪ੍ਰਵੇਸ਼ ਪਰੀਖਿਆ ) ਲਈ ਗਈ ਹੈ। ਇਹ ਇੰਜੀਨੀਰਿੰਗ ਪ੍ਰੀਖਿਆ ਭਾਰਤ ਦੀਆਂ ਸਭ ਇੰਜੀਨੀਰਿੰਗ ਪ੍ਰੀਖਿਆ ਚੋਂ ਸਭ ਤੋਂ ਮਹੱਤਵਪੂਰਨ ਪ੍ਰੀਖਿਆ ਹੈ।

ਇਸ ਪ੍ਰੀਖਿਆ ਵਿੱਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਅਭਿਨਵ ਕੁਮਾਰ ਨੇ ਜੇ.ਈ.ਈ ਪ੍ਰੀਖਿਆ ਵਿੱਚ 99.9 ਪ੍ਰਤੀਸ਼ਤ ਅਤੇ ਆਲ ਇੰਡੀਆ ਰੈਂਕ 1675 ਲੈ ਕੇ ਮਾਣ ਪ੍ਰਾਪਤ ਕੀਤਾ। ਇਸ ਖੁਸ਼ੀ ਦੇ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਨੇ ਵਿਦਿਆਰਥੀ ਅਭਿਨਵ ਕੁਮਾਰ ਨੂੰ ਵਧਾਈ ਦਿੱਤੀ ਤੇ ਹੌਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬੁਲੰਦੀਆਂ ਨੂੰ ਛੋਹਣ ਲਈ ਸ਼ੁਭਕਾਮਨਾ ਦਿੱਤੀਆਂ। ਇਸ ਸਮੇਂ ‘ਤੇ ਸਕੂਲ ਦੇ ਵਾਈਸ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ ਕੋਮਲ ਕਪੂਰ, ਅਕਾਦਮਿਕ ਫੈਸੀਈਲੇਟਰ ਨਿਤੀਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਹਰਪ੍ਰੀਤ ਸਿੰਘ, ਸਮੂਹ ਸਟਾਫ ‘ਤੇ ਵਿਦਿਆਰਥੀ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News