Total views : 5508481
Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਮ.ਈ ਬਿਊਰੋ
ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਅਗਲੇ ਦੋ ਦਿਨ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿਚ 26 ਅਤੇ 27 ਅਪ੍ਰੈਲ ਨੂੰ ਜ਼ਿਆਦਾਤਰ ਥਾਵਾਂ ‘ਤੇ ਅਤੇ 28, 29 ਅਤੇ 30 ਅਪ੍ਰੈਲ ਨੂੰ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।
ਇਸ ਦੌਰਾਨ ਪੰਜਾਬ ਅਤੇ ਹਰਿਆਣਾ ਵਿਚ 26 ਅਤੇ 27 ਅਪ੍ਰੈਲ ਨੂੰ ਕੁੱਝ ਥਾਵਾਂ ਉਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਮੀਂਹ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਵਿਭਾਗ ਨੇ ਕਿਸਾਨਾਂ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿਚ ਕੱਟੀ ਹੋਈ ਫਸਲ ਨੂੰ ਸੁੱਕੀ ਜਗ੍ਹਾ ‘ਤੇ ਰੱਖਣਾ ਅਤੇ ਖੇਤਾਂ ਵਿਚ ਪਾਣੀ ਦੀ ਨਿਕਾਸੀ ਦੀ ਵਿਵਸਥਾ ਆਦਿ ਸ਼ਾਮਲ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-