Total views : 5507381
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਣਜੀਤ ਸਿੰਘ ‘ਰਾਣਾਨੇਸ਼ਟਾ’
ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਾਰਿਸ ਪੰਜਾਬ ਦੀ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ।
ਵਾਰਿਸ ਪੰਜਾਬ ਦੀ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਹਨਾਂ ਸਾਫ ਕੀਤਾ ਕਿ ਕਿਸੇ ਵੀ ਪਾਰਟੀ ਦੇ ਨਾਲ ਉਹਨਾਂ ਦਾ ਕੋਈ ਸੰਬੰਧ ਨਹੀਂ, ਉਹ ਸਿਰਫ ਆਜ਼ਾਦ ਚੋਣ ਲੜਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ‘ਤੇ ਕੀਤੇ ਜਾ ਰਹੇ ਜ਼ੁਲਮਾਂ ਦਾ ਟਾਕਰਾ ਕਰਨ ਲਈ ਅੰਮ੍ਰਿਤਪਾਲ ਸਿੰਘ ਆਜ਼ਾਦ ਚੋਣ ਲੜਨਗੇ। ਇਸ ਦੇ ਨਾਲ ਹੀ ਬਾਕੀ ਦੇ ਐਲਾਨ ਕੱਲ ਨੂੰ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕੀਤੇ ਜਾਣਗੇ।ਇਸ ਤੋਂ 2 ਦਿਨ ਪਹਿਲਾਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਸੀ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਗਏ ਹਨ। ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਭਾਈ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।
ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ‘ਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਐਨਐਸਏ ਲਗਾਇਆ ਗਿਆ ਸੀ, ਗ੍ਰਿਫਤਾਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਕੈਦ ਕੀਤਾ ਗਿਆ ਹੈ। ਉਨ੍ਹਾਂ ਨੂੰ ਜੇਲ੍ਹ ‘ਚ ਬੰਦ ਹੋਏ ਲਗਭਗ ਇੱਕ ਸਾਲ ਹੋ ਗਿਆ ਹੈ। ਪਰਿਵਾਰ ਦੀ ਮੰਗ ਹੈ ਕਿ ਉਸ ਨੂੰ ਡਿਬਰੂਗੜ੍ਹ ਜੇਲ੍ਹ ਦੀ ਬਜਾਏ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਜਾਵੇ।
ਬਦਲਣਗੇ ਹਲਕੇ ਦੇ ਸਿਆਸੀ ਸਮੀਕਰਣ- ਇਸ ਐਲਾਨ ਤੋ ਬਾਅਧ ਇਸ ਹਲਕੇ ਦੇ ਸਿਆਸੀ ਸਮੀਕਰਣ ਬਦਲਣ ਨਾਲ ਸਿਆਸੀ ਹਲਕਿਆ ‘ਚ ਹੱਲਚੱਲ ਮੱਚਣੀ ਸੁਭਾਵਿਕ ਹੈ, ਕਿਉਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕਿਹਾ ਕਿ ਚੋਣ ਮੁਹਿੰਮ ਦਾ ਅਗਾਜ ਅਗਾਜ ਕਲਗੀਧਰ ਪਾਤਸ਼ਾਹ ਦੇ ਅਸ਼ੀਰਵਾਦ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਨ ਲਈ ਸੰਗਤਾਂ ਦਾ ਇਕਠ ਸੱਦ ਕੇ ਕੀਤਾ ਜਾਵੇਗਾ ਕੀਤਾ ਜਾਵੇਗਾ। ਸਾਨੂੰ ਯਕੀਨ ਹੈ ਕਿ ਉਹ ਮੌਜੂਦਾਂ ਹਾਲਾਤਾਂ ਦੀ ਰੌਸ਼ਨੀ ਵਿੱਚ ਸੰਗਤਾਂ ਦੇ ਫੈਸਲੇ ਨੂੰ ਸਵੀਕਾਰ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-