Total views : 5507382
Total views : 5507382
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ‘ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐੱਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।
ਤੇਜ ਰਫਤਾਰ ਬਣੀ ਹਾਦਸੇ ਦਾ ਕਾਰਨ
ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੌਕੇ ‘ਤੇ ਗੱਡੀ ਸਵਾਰ 5 ਨੌਜਵਾਨਾਂ ਵਿੱਚੋਂ 4 ਨੌਜਵਾਨਾ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਸਥਾਨਕ ਲੋਕਾ ਵੱਲੋਂ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪੰਜੇ ਨੌਜਵਾਨ. ਤਰਨਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਰਣ ਸਿੰਘ ਦੇ ਵਸਨੀਕ ਹਨ । ਪ੍ਰਤੱਖ ਦਰਸ਼ੀਆਂ ਅਨੁਸਾਰ ਗੱਡੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡੇਰਾ ਚਰਨ ਬਾਗ਼ ਦੇ ਨਜ਼ਦੀਕ ਪੈਂਦੇ ਮੌੜ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ । ਜਿਸਦੇ ਚਲਦੇ ਤੇਜ਼ ਰਫਤਾਰ ਗੱਡੀ ਰੁੱਖ ਨੂੰ ਪੁੱਟਦੇ ਹੋਏ ਟ੍ਰਾਂਸਫਾਰਮਰ ਨਾਲ ਟਕਰਾਅ ਗਈ । ਹਾਦਸੇ “ਚ 4 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਹਾਦਸਾ ਇੰਨਾ ਭਿਆਨਕ ਦੀ ਕਿ ਗੱਡੀ ਦੇ ਪਰਖੱਚੇ ਉੱਡ ਗਏ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-