Total views : 5507062
Total views : 5507062
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮਿ੍ਤਸਰ/ਚੋਣ ਉਪਿੰਦਰਜੀਤ ਸਿੰਘ
ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਪਤਨੀ ਅੰਦਲੀਬ ਕੌਰ ਨੇ ਅੱਜ ਮਹਿਲਾ ਵਿੰਗ ਨਾਲ ਮਿਲ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਅਤੇ ਦੇਸ਼ ਦੇ ਵਿਕਾਸ ਲਈ ਕਾਂਗਰਸ ਦਾ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਲੋਕ ਗੁਰਜੀਤ ਸਿੰਘ ਔਜਲਾ ਦੇ ਨਾਲ ਹਨ। ਉਸ ਨੂੰ ਲੋਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ ਅਤੇ ਇਹੀ ਪਿਆਰ ਉਹਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਲਾਰੈਂਸ ਰੋਡ ਦੇ ਹਰ ਦੁਕਾਨਦਾਰ ਨੂੰ ਮਿਲੇ ਹਨ ਅਤੇ ਉਨ੍ਹਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ, ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਵਾਅਦਾ ਵੀ ਕੀਤਾ।
ਹਰ ਵਾਅਦਾ ਪੂਰਾ ਕੀਤਾ ਜਾਵੇਗਾ
ਅੰਦਲੀਬ ਕੌਰ ਨੇ ਕਿਹਾ ਕਿ ਕਾਂਗਰਸ ਸਿਰਫ ਝੂਠੇ ਵਾਅਦਿਆਂ ‘ਤੇ ਸਰਕਾਰ ਨਹੀਂ ਬਣਾਉਣਾ ਚਾਹੁੰਦੀ ਸਗੋਂ ਹਰ ਵਾਅਦਾ ਪੂਰਾ ਕਰਕੇ ਦੇਸ਼ ਨੂੰ ਵਿਕਾਸ ਦੇ ਰਾਹ ‘ਤੇ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਬਹੁਤ ਸੋਚ ਸਮਝ ਕੇ ਚੋਣ ਮਨੋਰਥ ਪੱਤਰ ਤਿਆਰ ਕੀਤਾ ਹੈ ਅਤੇ ਇਸ ਅਨੁਸਾਰ ਹਰ ਵਰਗ ਨੂੰ ਲਾਭ ਦਿੱਤਾ ਜਾਵੇਗਾ।
ਕਿਸੇ ਨੂੰ ਵੀ ਜਾਤ, ਅਤੇ ਧਰਮ ਦੇ ਨਾਂ ‘ਤੇ ਵੰਡਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਲੋਕ ਗੁਰਜੀਤ ਸਿੰਘ ਔਜਲਾ ਨੂੰ ਤੀਸਰੀ ਵਾਰ ਭਾਰੀ ਵੋਟਾਂ ਨਾਲ ਜਿਤਾ ਕੇ ਹੈਟ੍ਰਿਕ ਕਰਨਗੇ ਅਤੇ ਦੇਸ਼ ਵਿੱਚ ਸਕਾਰਾਤਮਕ ਬਦਲਾਅ ਅਤੇ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਨੂੰ ਵੀ ਜਿੱਤ ਦਿਵਾਉਣਗੇ।ਇਸ ਮੌਕੇ ਉਨ੍ਹਾਂ ਨਾਲ ਦਲਜੀਤ ਕੌਰ, ਬਲਵਿੰਦਰ ਕੌਰ, ਰੁਪਿੰਦਰ ਕੌਰ, ਸੁਖਵੰਤ ਕੌਰ, ਗੁਰਮਿੰਦਰ ਕੌਰ ਅਤੇ ਹੋਰ ਕਾਂਗਰਸੀ ਸਮਰਥਕ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-