Total views : 5507062
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ ,ਬਾਬਾ ਬਕਾਲਾ /ਬਲਵਿੰਦਰ ਸਿੰਘ ,ਗੋਰਵ ਸ਼ਰਮਾ
ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਬੀ ਏ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀ ਬੀ ਏ ਸਮੈਸਟਰ ਪਹਿਲਾ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ 7.49 ਐਸ.ਜੀ.ਪੀ.ਏ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ।
ਜਦਕਿ ਸਿਮਰਨਜੀਤ ਕੌਰ ਅਤੇ ਮਨਪ੍ਰੀਤ ਕੌਰ ਨੇ 7.10 ਐਸ.ਜੀ.ਪੀ.ਏ ਹਾਸਲ ਕਰਕੇ ਕਾਲਜ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 7.04 ਐਸ.ਜੀ.ਪੀ.ਏ ਹਾਸਲ ਕਰਕੇ ਤਰਨਪ੍ਰੀਤ ਕੌਰ ਬੀਏ ਵਿੱਚੋ ਤੀਸਰੇ ਸਥਾਨ ਤੇ ਰਹੀ। ਇਸ ਮੌਕੇ ਕਾਲਜ ਦੇ ਓਐਸਡੀ ਡਾ.ਤੇਜਿੰਦਰ ਕੌਰ ਸ਼ਾਹੀ ਨੇ ਬੱਚਿਆਂ ਨੂੰ ਮੁਬਾਰਕਵਾਦ ਦਿੱਤੀ ਅਤੇ ਭਵਿੱਖ ਵਿੱਚ ਹੋਰ ਵਧੀਆ ਪ੍ਰਾਪਤੀਆਂ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਹਿਊਮੈਨੀਟੀਜ ਗਰੁੱਪ ਦੇ ਸਮੂਹ ਅਧਿਆਪਕ ਸਹਿਬਾਨ ਮੌਜੂਦ ਸਨ । ਉਹਨਾਂ ਵਲੋਂ ਵੀ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-