Total views : 5507063
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼ੌ੍ਮਣੀ ਅਕਾਲੀ ਦਲ ਦੇ ਸੀਨੀਅਰ ਤੇ ਟਕਸਾਲੀ ਆਗੂ ਜ: ਸਵਰਨ ਸਿੰਘ ਹਰੀਪੁਰਾ ਦੀਆ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰਖਦਿਆ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋ ਉਨਾਂ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਕੇ ਵੱਡੀ ਜੁਮੇਵਾਰੀ ਦਿੱਤੀ ਗਈ ਹੈ। ਜਿਸ ਸਬੰਧੀ ਪਾਰਟੀ ਦੇ ਸਕੱਤਰ ਦਲਜੀਤ ਸਿੰਘ ਚੀਮਾ ਨੇ ਨਿਯੁਕਤੀ ਪੱਤਰ ਜਾਰੀ ਕਰਕੇ ਇਹ ਸੂਚਨਾ ਦਿੱਤੀ ਹੈ।
ਜ: ਹਰੀਪੁਰਾ ਦੀ ਨਿਯੁਕਤੀ ‘ਤੇ ਜਿਥੇ ਉਨਾਂ ਦੇ ਸਾਥੀਆਂ ਵਲੋ ਮੁਬਾਰਕਾਂ ਦਿੱਤੀਆਂ ਜਾ ਰਹੀਆ ਹਨ, ਉਥੇ ਉਨਾਂ ਨੂੰ ਸਾਬਕਾ ਕੈਬਨਿਟ ਮੰਤਰੀ ਸ; ਗੁਲਜਾਰ ਸਿੰਘ ਰਣੀਕੇ ਨੇ ਵੀ ਸਿਰਪਾਓ ਦੇ ਸਨਮਾਨਿਤ ਕਰਦਿਆ ਕਿਹਾ ਕਿ ਪਾਰਟੀ ਵਲੋ ਹਮੇਸ਼ਾ ਵਫਾਦਾਰ ਵਰਕਰਾਂ ਨੂੰ ਅਜਿਹੇ ਅਹੁਦੇ ਦੇ ਕੇ ਉਨਾਂ ਦਾ ਸਨਮਾਨ ਕੀਤਾ ਜਾਂਦਾ ਹੈ।
ਪਾਰਟੀ ਵਲੋ ਸੌਪੀ ਜੁਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਹਰੀਪਰਾ
ਆਪਣੀ ਨਿਯੁਕਤੀ ‘ਤੇ ਜ: ਹਰੀਪੁਰਾ ਨੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੋ ਇਲਾਵਾ ਸ: ਬਿਕਰਮ ਸਿੰਘ ਮਜੀਠੀਆ, ਜ: ਗੁਲਜਾਰ ਸਿੰਘ ਰਣੀਕੇ, ਸ: ਦਲਜੀਤ ਸਿੰਘ ਚੀਮਾ ਤੇ ਜਿਲਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸ: ਸੁਰਜੀਤ ਸਿੰਘ ਪਹਿਲਵਾਨ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਵਲੋ ਜੋ ਜੁਮੇਵਾਰੀ ਉਨਾਂ ਸਿਰ ਪਾਈ ਗਈ ਹੈ, ਉਸ ਨੂੰ ੳਹਿ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕ ਸਭਾ ਚੋਣਾਂ ਵਿੱਚ ਸ਼ੌ੍ਰਮੋਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦੇਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-