





Total views : 5841441







Total views : 5841441ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਵਿਚ ਸਕੂਲ ਵਿਦਿਆਰਥਣ ਕੋਮਲਜੀਤ ਕੌਰ 87.5 ਫ਼ੀਸਦੀ ਨੰਬਰਾਂ ਨਾਲ ਪਹਿਲਾ ਸਥਾਨ, ਰੁਪਿੰਦਰ ਕੌਰ 85.3 ਫ਼ੀਸਦੀ ਨਾਲ ਦੂਸਰਾ ਸਥਾਨ, ਸੁਖਮਨਪ੍ਰਰੀਤ ਕੌਰ 84.4 ਫ਼ੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਤਰਨਜੀਤ ਸਿੰਘ ਨੇ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ

ਇਸ ਮੌਕੇ ਸਕੂਲ ਪ੍ਰਿੰਸੀਪਲ ਤਰਨਜੀਤ ਸਿੰਘ ਨੇ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਅਤੇ ਹੋਰ ਸਖ਼ਤ ਮਿਹਨਤ ਕਰਨ ਲਈ ਪੇ੍ਰਿਤ ਕਰਦਿਆਂ ਆਖਿਆ ਕਿ ਜੋ ਵਿਦਿਆਰਥੀ ਪੜ੍ਹਾਈ ਲਗਨ ਤੇ ਮਿਹਨਤ ਨਾਲ ਕਰਦੇ ਹਨ, ਉਹ ਹੀ ਬੁਲੰਦੀਆਂ ਨੂੰ ਹਾਸਲ ਕਰਦੇ ਹਨ।
ਉਨ੍ਹਾਂ ਕਿਹਾ ਕਿ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਹਰ ਸਾਲ ਡਾ. ਸੰਦੀਪ ਕੌਰ ਅਮਰੀਕਾ ਵੱਲੋਂ 50 ਹਜ਼ਾਰ ਰੁਪਏ ਲੜੀਵਾਰ 25, 15 ਅਤੇ 10 ਹਜ਼ਾਰ ਦੀ ਵਜ਼ੀਫਾ ਰਾਸ਼ੀ ਦੇ ਕੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਜਾਂਦੀ ਹੈ।
ਇਸ ਮੌਕੇ ਗੁਰਮੀਤ ਸਿੰਘ, ਮਨਿੰਦਰ ਸਿੰਘ, ਕੁਲਜਿੰਦਰ ਕੌਰ, ਦਵਿੰਦਰਪਾਲ ਕੌਰ, ਗੁਰਦੀਪ ਸਿੰਘ, ਰੁਪਿੰਦਰਬੀਰ ਸਿੰਘ, ਜਸਵਿੰਦਰ ਕੌਰ, ਸਿਮਰਨ ਕੌਰ, ਅਕਵਿੰਦਰ ਕੌਰ, ਰਾਜਬੀਰ ਕੌਰ, ਤਰਸੇਮ ਸਿੰਘ, ਜਗਮੀਤ ਸਿੰਘ, ਭੁਪਿੰਦਰ ਸਿੰਘ ਆਦਿ ਸਕੂਲ ਸਟਾਫ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ –