ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਸੋਨੇ ਦਾ ਤਗਮਾ ਹਾਸਲ ਕਰਕੇ ਮਾਪਿਆ ਤੇ ਕਾਲਜ ਦਾ ਨਾਮ ਰੁਸ਼ਨਾਇਆ

4675348
Total views : 5506912

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੀ ਗਈ ਬੀ. ਕਾਮ (ਐੱਫ. ਐੱਸ) ਦੇ ਪਹਿਲੇ ਬੈਚ ’ਚੋਂ ਪਹਿਲੇ ਸਥਾਨ ’ਤੇ ਰਹਿ ਕੇ ਸੋਨੇ ਦਾ ਤਗਮਾ ਪ੍ਰਾਪਤ ਕੀਤਾ।

ਇਸ ਮੌਕੇ ਕਾਲਜ ਪਿ੍ਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਪਾਰੁਲ ਸ਼ਰਮਾ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ’ਚ ਹੋਰ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥਣ ਦੀ ਅਜਿਹੀ ਪ੍ਰਾਪਤੀ ਜਿੱਥੇ ਕਾਲਜ ਅਤੇ ਉਸ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ, ਉੱਥੇ ਇਹ ਹੋਰਨਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਨ ਅਤੇ ਮਿਹਨਤੀ ਬਣਨ ਦਾ ਸੰਦੇਸ਼ ਵੀ ਹੈ। ਉਨ੍ਹਾਂ ਭਵਿੱਖ ’ਚ ਕਾਲਜ ਅਤੇ ਵਿਭਾਗ ਨੂੰ ਹੋਰ ਵੀ ਵਡੇਰੀਆਂ ਪ੍ਰਾਪਤੀਆਂ ਦੀ ਆਸ ਕਰਦਿਆਂ ਕਿਹਾ ਕਿ ਪਾਰੁਲ ਸ਼ਰਮਾ ਮੌਜੂਦਾ ਸਮੇਂ ਦੌਰਾਨ ਐੱਮ. ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਹੈ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ. ਸੁਮਨ ਨਈਅਰ ਨੇ ਕਿਹਾ ਕਿ ਅਜਿਹੇ ਵਿਦਿਆਰਥੀ ਵਿਭਾਗ ਲਈ ਮਾਣ ਵਾਲੀ ਗੱਲ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News