Total views : 5506912
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਨਵੀ ਦਿੱਲੀ /ਬੀ.ਐਨ.ਈ ਬਿਊਰੋ
ਪੰਜਾਬ ਵਿਚ ਅੱਤਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ,ਜਿਸ ਦੀ ਜਾਣਕਾਰੀ ਉਨਾਂ ਨੇ ਨੇ ਆਪ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਦਿੱਤੀ।ਢਿੱਲੋਂ ਨੇ 24 ਅਪ੍ਰੈਲ ਨੂੰ ਵੀ.ਆਰ.ਐਸ. ਲਿਆ ਸੀ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਅਰਜੀ ਨੂੰ ਸਵੀਕਰ ਕਰ ਲਿਆ ਹੈ।
ਲੋਕ ਸਭਾ ਹਲਕਾ ਫਿਰੋਜਪੁਰ ਤੋ ਹੋ ਸਕਦੈ ਉਮੀਦਵਾਰ
ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ।ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ, ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਅਤੇ ਪੁੱਤਰ ਵੀ ਮੌਜੂਦ ਸਨ। ਹੁਣ ਇਸ ਗੱਲ ਦੀ ਜ਼ੋਰਦਾਰ ਚਰਚਾ ਹੈ ਕਿ ਕਾਂਗਰਸ ਫਿਰੋਜ਼ਪੁਰ ਸੀਟ ਤੋਂ ਗੁਰਿੰਦਰ ਢਿੱਲੋਂ ਨੂੰ ਉਮੀਦਵਾਰ ਬਣਾ ਸਕਦੀ ਹੈ। ਦੱਸ ਦਈਏ ਕਿ, ਕਾਂਗਰਸ ਪੰਜਾਬ ਦੇ ਅੰਦਰ 12 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰ ਐਲਾਨਣਾ ਬਾਕੀ ਹੈ। ਮੰਨਿਆ ਜਾ ਰਿਹਾ ਹੈ ਕਿ, ਕਾਂਗਰਸ ਫਿਰੋਜ਼ਪੁਰ ਤੋਂ ਢਿੱਲੋਂ ਨੂੰ ਉਮੀਦਵਾਰ ਹੋ ਸਕਦੇ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-