Total views : 5506768
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸਥਾਨਕ ਕਸਬੇ ਚ ਚੱਲ ਰਹੇ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ ਅੱਜ ਵਿਸ਼ਵ ਮਜ਼ਦੂਰ ਦਿਵਸ (ਲੇਬਰ ਡੇਅ)ਮਨਾਇਆ ਗਿਆ। ਹਰ ਸਾਲ ਦੀ ਤਰਾਂ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਸਾਂਝੇ ਤੌਰ ਤੇ ਸਕੂਲ ਦੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਸਕੂਲ ਦੇ ਹੈਲਪਰਸ ਨੂੰ ਤੋਹਫੇ ਦਿੱਤੇ ਗਏ। ਇਸ ਮੌਕੇ ਤੇ ਸਕੂਲ ਦੇ ਐੱਮ.ਡੀ ਸ੍ਰੀਮਤੀ ਕੋਮਲ ਕਪੂਰ ਅਤੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਵੱਲੋਂ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਗਿਆ ਕਿ ਸਾਡੇ ਵੱਡਿਆਂ ਬਜ਼ੁਰਗਾਂ ਨੇ ਸਾਨੂੰ ਸਭਨਾਂ ਦਾ ਮਾਣ ਸਤਿਕਾਰ ਕਰਨ ਦੇ ਸੰਸਕਾਰ ਦਿੱਤੇ ਹਨ ਅਤੇ ਇਹ ਸੰਸਕਾਰ ਉਨਾਂ ਨੇ ਆਪਣੇ ਵਿਦਿਆਰਥੀਆਂ ਵਿੱਚ ਪੈਦਾ ਕਰਨ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਕਰਮਚਾਰੀਆਂ ਦੇ ਕੰਮਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਕੂਲ ਇੱਕ ਪਰਿਵਾਰ ਹੈ ਅਤੇ ਇਹ ਸਾਰੇ ਸਾਡੇ ਪਰਿਵਾਰਿਕ ਮੈਂਬਰ ਦੀ ਤਰ੍ਹਾਂ ਹਨ। ਸਕੂਲ ਦੀ ਤਰੱਕੀ, ਸਾਂਭ -ਸੰਭਾਲ ਅਤੇ ਸੁਰੱਖਿਆ ਵਿੱਚ ਇਹਨਾਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਸਾਨੂੰ ਸਾਰਿਆਂ ਨੂੰ ਇੰਨਾ ਤੇ ਮਾਣ ਹੈ। ਇਸ ਮੌਕੇ ਤੇ ਸਕੂਲ ਦੇ ਕਰਮਚਾਰੀਆਂ ਨੇ ਵੀ ਆਪਣੇ ਆਪ ਨੂੰ ਸਨਮਾਨਿਤ ਮਹਿਸੂਸ ਕਰਦਿਆਂ ਭਵਿੱਖ ਵਿੱਚ ਹੋਰ ਪਿਆਰ ਅਤੇ ਤਨ-ਦੇਹੀ ਨਾਲ ਸਕੂਲ ਦੇ ਕੰਮਾਂ ਅਤੇ ਤਰੱਕੀ ਵਿੱਚ ਹਿੱਸਾ ਪਾਉਣ ਦਾ ਪ੍ਰਣ ਲਿਆ। ਇਸ ਮੋਕੇ ਸਕੂਲ ਦੇ ਅਕਾਦਮਿਕ ਫੈਸੀਈਲੇਟਰ ਨਿਤਿਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ ਸਮੂਹ ਸਟਾਫ ਤੇ ਵਿਦਿਆਰਥੀ ਇਸ ਪ੍ਰੋਗਰਾਮ ਵਿੱਚ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-