ਤਰਨ ਤਾਰਨ ਪੁਲਿਸ ਵੱਲੋਂ ਪਿੰਡ ਪੰਡੋਰੀ ਗੋਲਾ ਫਾਈਰਿੰਗ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਸੱਤਾ ਨੌਸ਼ਿਹਰਾ ਦੇ 2 ਸਾਥੀ ਨਜਾਇਜ਼ ਹਥਿਆਰ ਸਮੇਤ ਕਾਬੂ

4539163
Total views : 5307152

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ, ਬੱਬੂ ਬੰਡਾਲਾ

 ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ/ਐਸ.ਐਸ.ਪੀ ਤਰਨ ਤਾਰਨ ਵੱਲੋਂ ਮਾੜੇ ਅਨਸਰਾ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਅਜੇਰਾਜ ਸਿੰਘ ਪੀ.ਪੀ.ਐਸ/ਐਸ.ਪੀ(ਡੀ)ਤਰਨ ਤਾਰਨ ਅਤੇ ਸ੍ਰੀ ਰਵੀਸ਼ੇਰ ਸਿੰਘ ਪੀ.ਪੀ.ਐਸ ਡੀ.ਐਸ.ਪੀ ਗੋਇੰਦਵਾਲ ਸਾਹਿਬ ਦੀ ਨਿਗਰਾਨੀ ਹੇਂਠ ਇੰਸਪੈਕਟਰ ਅਮਰਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਤਰਨ ਤਾਰਨ ਨੇ ਪਿੰਡ ਪੰਡੋਰੀ ਗੋਲਾ ਵਿੱਚ ਗਹਿਣੇ ਦੀ ਦੁਕਾਨ ਤੇ ਗੋਲੀ ਚਲਾ ਕੇ ਫਿਰੌਤੀ ਮੰਗਣ ਦੇ ਕੇਸ ਨੂੰ ਹੱਲ ਕਰ ਲਿਆ ਹੈ। ਮੌਕੇਂ ।

ਜਿਸਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵੱਲੋਂ ਮੁੱਕਦਮਾ ਨੰਬਰ 30 ਮਿਤੀ 14-032024 ਜੁਰਮ 307/384/506/34 ਭ.ਦ.ਸ ਜੁਰਮ 25/27/54/59 ਅਸਲਾ ਐਕਟ ਥਾਣਾ ਸਦਰ ਤਰਨ ਤਾਰ ਦਰਜ਼ ਰਜਿਸਟਰ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਜਿਸਤੇ ਐਸ.ਐਸ.ਪੀ ਤਰਨ ਤਾਰਨ ਵੱਲੋਂ ਇਹਨਾਂ ਦੋਸ਼ੀਆਂ ਦੀ ਭਾਲ ਕਰਨ ਲਈ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾਕੇ ਭੇਜੀਆਂ ਗਈਆਂ ਸਨ।ਜਿਸਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਦੌਰਾਨੇ ਗਸ਼ਤ 2 ਵਿਅਕਤੀਆਂ ਨਵਰਾਜ਼ ਸਿੰਘ ਉਰਫ ਨਵ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਵਰਪਾਲ ਜ੍ਹਿਲਾ ਅੰਮ੍ਰਿਤਸਰ ਅਤੇ ਗੁਰਲਾਲ ਸਿੰਘ ਪੁੱਤਰ ਮੇਜ਼ਰ ਸਿੰਘ ਵਾਸੀ ਪਿੰਡ ਵਰਪਾਲ ਜ੍ਹਿਲਾ ਅੰਮ੍ਰਿਤਸਰ ਨੂੰ ਪਿੰਡ ਵਰਪਾਲ ਨੇੜੇ ਰੇਲਵੇ ਫਾਟਕ ਤੋਂ ਇੱਕ ਕੰਨਟਰੀ ਮੇਡ ਪਿਸਤੋਲ ਅਤੇ 2 ਰੌਂਦ ਸਮੇਤ ਕਾਬੂ ਕਰ ਲਿਆ।ਜੋ ਦੌਰਨੇ ਪੁੱਛ-ਗਿੱਛ ਇਹਨਾਂ ਦੋਸ਼ੀਆਂ ਨੇ ਇੰਕਸਾਫ ਕੀਤਾ ਕਿ ਅਸੀਂ ਹੀ ਵਿਦੇਸ਼ੀ ਗੈਂਗਸਟਰ ਸੱਤਾ ਨੌਸ਼ਿਹਰਾ ਅਤੇ ਜੈਸਲ ਦੇ ਕਹਿਣ ਤੇ ਜਸਬੀਰ ਸਿੰਘ ਦੀ ਦੁਕਾਨ ਤੇ ਫਾਈਰਿੰਗ ਕੀਤੀ ਸੀ ਅਤੇ 10 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ.।ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੌਰਾਨੇ ਰਿਮਾਂਡ ਇਹਨਾਂ ਦੋਸ਼ੀਆਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News