ਕਾਂਗਰਸ ਨੂੰ ਝਟਕੇ ਤੇ ਝਟਕਾ!ਦਲਬੀਰ ਗੋਲਡੀ ਨੇ ਕਾਂਗਰਸ ਦਾ ਹੱਥ ਛੱਡਕੇ ਫੜਿਆ ਆਪ ਦਾ ਝਾੜੂ

4675346
Total views : 5506908

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ‘ਆਪ’ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਦੀ ਮੌਜੂਦਗੀ ਵਿਚ ‘ਆਪ’ ਦਾ ਪੱਲਾ ਫੜਿਆ ਹੈ। ਦੱਸ ਦੇਈਏ ਕਿ ਦਲਵੀਰ ਗੋਲਡੀ ਨੇ ਬੀਤੇ ਦਿਨ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ। ਦਰਅਸਲ ਟਿਕਟ ਨਾ ਮਿਲਣ ਕਾਰਨ ਦਲਵੀਰ ਗੋਲਡੀ  ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ।

ਦਲਵੀਰ ਗੋਲਡੀ ਨੇ ਕਾਂਗਰਸ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੂੰ ਆਪਣਾ ਵੱਡਾ ਭਰਾ ਦੱਸਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੁਦ ਸੀ.ਐਮ ਮਾਨ ਖਿਲਾਫ ਚੋਣ ਲੜੀ ਸੀ। ਇਸ ਦੇ ਬਾਵਜੂਦ ਸੀਐਮ ਮਾਨ ਨੇ ਉਨ੍ਹਾਂ ਨੂੰ ਆਪਣਾ ਛੋਟਾ ਭਰਾ ਬਣਾ ਲਿਆ ਹੈ। ਇਸ ਦੇ ਨਾਲ ਹੀ ਗੋਲਡੀ ਨੇ ਸੁਖਪਾਲ ਖਹਿਰਾ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਉਹ ਵਾਰ-ਵਾਰ ਉਨ੍ਹਾਂ ਦੇ ਪਿੰਡਾਂ ‘ਚ ਆਉਣ ਦੀ ਗੱਲ ਕਰ ਰਹੇ ਹਨ, ਹੁਣ ਉਹ ਪਿੰਡਾਂ ‘ਚ ਆਉਣਗੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਵੀਡੀਓ ਪਾ ਰਹੇ ਹਨ ਕਿ ਤੁਹਾਨੂੰ ਪਿੜ ‘ਚ ਮਿਲਾਂਗੇ, ਉਨ੍ਹਾਂ ਨੂੰ ਮਿਲਾਂਗੇ, ਸਾਰੀ ਗੱਲ ਕਰਾਂਗੇ, ਸਭ ਕੁਝ ਫਿਗਰ-ਫੈਕਟਸ ਨਾਲ ਦੱਸਾਂਗੇ। ਉਨ੍ਹਾਂ ਕਿਹਾ ਕਿ ਮੈਂ ਉਥੋਂ ਛੱਡਿਆ ਨਹੀਂ ਉਨ੍ਹਾਂ ਮੈਨੂੰ ਕੱਢਿਆ ਹੈ। ਮੈਂ ਮਿਹਨਤ ਇੰਨੀ ਕੀਤੀ ਤੇ ਟਿਕਟਾਂ ਦੋ ਢਾਈ ਸਾਲ ਤੋਂ ਆਇਆਂ ਨੂੰ ਦੇ ਦਿੱਤੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News