ਸਰਬੱਤ ਦਾ ਭਲਾ ਟਰੱਸਟ ਵੱਲੋਂ ਸਰਹੱਦੀ ਖੇਤਰ ‘ਚ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

4539132
Total views : 5307116

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਆਪਣੀ ਜੇਬ੍ਹ ‘ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ ‘ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ‘ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ’ ਦਾ ਉਦਘਾਟਨ ਅੱਜ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਚੀਚਾ ਦੇ ‘ਗੁਰੂ ਨਾਨਕ ਸਿੱਖਿਆ ਤੇ ਸੇਵਾ ਕੇਂਦਰ’ ਵਿਖੇ ਕੀਤਾ ਗਿਆ। ਸਮਾਗਮ ‘ਚ ਟਰੱਸਟੀ ਡਾ.ਸਤਨਾਮ ਸਿੰਘ ਨਿੱਜਰ ਨੇ ਵੀ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।

ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ

ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ‘ਚ ਭਕਨਾ-ਚੀਚਾ ਰੋਡ ‘ਤੇ ‘ਲੰਗਰੁ ਚਲੈ ਗੁਰ ਸਬਦਿ ਸੰਸਥਾ’ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਸਿੱਖਿਆ ਤੇ ਸੇਵਾ ਕੇਂਦਰ ਵਿਖੇ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਪੰਜਾਬ ਸਮੇਤ ਹੋਰਨਾਂ ਸੂਬਿਆਂ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ।

ਡਾ.ਓਬਰਾਏ ਦੇ ਬੇਮਿਸਾਲ ਸੇਵਾ ਕਾਰਜਾਂ ਨੇ ਹਮੇਸ਼ਾਂ ਪੰਜਾਬੀਅਤ ਦਾ ਮਾਣ ਵਧਾਇਆ : ਸਰਬਜੀਤ ਸਿੰਘ


ਇਸ ਮੌਕੇ ਸੰਸਥਾ ਦੇ ਚੇਅਰਮੈਨ ਸਰਬਜੀਤ ਸਿੰਘ ਹੁਸ਼ਿਆਰਨਗਰ ਨੇ ਡਾ: ਓਬਰਾਏ ਤੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਪ੍ਰਸੰਸਾ ਕੀਤੀ ਤੇ ਕਿਹਾ ਕਿ ਇਹ ਕੇਂਦਰ ਪੇਂਡੂ ਤੇ ਸਰਹੱਦੀ ਖੇਤਰ ਦੇ ਲੋਕਾਂ ਲਈ ਕਾਰਜਸ਼ੀਲ ਰਹੇਗੀ।
ਇਸ ਮੌਕੇ ਟਰੱਸਟ ਦੇ ਮੀਡੀਆ ਸਲਾਹਕਾਰ ਰਵਿੰਦਰ ਰੌਬਿਨ, ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ,ਨਵਜੀਤ ਘਈ, ਜਗਦੇਵ ਸਿੰਘ ਛੀਨਾ,ਸੁਖਚੈਨ ਸਿੰਘ ਹੇਰ,ਸੁਖਦੀਪ ਸਿੰਘ ਚੀਚਾ, ਡਾ. ਗੁਰਬਲਜੀਤ ਸਿੰਘ, ਮੋਹਨਜੀਤ ਸਿੰਘ ਪਟਵਾਰੀ, ਡਾ. ਜਸਮਿੰਦਰਜੀਤ ਸਿੰਘ, ਐਡਵੋਕੇਟ ਰਣਜੀਤ ਸਿੰਘ, ਸਤਨਾਮ ਸਿੰਘ ਚੀਚਾ, ਸਰਪੰਚ ਸੁਖਦੇਵ ਸਿੰਘ, ਚਰਨਜੀਤ ਸਿੰਘ ਭਕਨਾ, ਲਖਵਿੰਦਰ ਸਿੰਘ,ਪ੍ਰੋ: ਭੁਪਿੰਦਰ ਸਿੰਘ ਭਕਨਾ, ਜਸਬੀਰ ਸਿੰਘ ਭਕਨਾ, ਬਲਜਿੰਦਰ ਸਿੰਘ ਬੱਲ,ਮਾਸਟਰ ਅਵਤਾਰ ਸਿੰਘ ਸੋਹਲ, ਸੁਖਦੀਪ ਸਿੰਘ ਚੀਚਾ ਤੇ ਸੰਸਥਾ ਦੇ ਪ੍ਰਚਾਰਕ ਵੀ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News