ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਤਿੰਨਾਂ ਜੋਨਾਂ ਵਿੱਚ ਚਲਾਇਆ ਸਰਪ੍ਰਾਈਜ਼ ਸਪੈਸ਼ਲ ਸਰਚ ਅਭਿਆਨ

4539281
Total views : 5307297

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤਸਿੰਘ ਰਾਣਾਨੇਸ਼ਟਾ 
ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਨਸ਼ਾ ਤੱਸਕਰਾ, ਸਨੇਚਿੰਗ, ਪੀ.ਓਜ਼ ਅਤੇ ਸਮਾਜ਼ ਦੇ ਮਾੜੇ ਅਨਸਰਾਂ ਖਿਲਾਫ਼ ਸਪੇਸ਼ਲ ਸਰਚ ਅਭਿਆਨ  ਚਲਾਇਆ ਗਿਆ ਹੈ। ਜਿਸਦੇ ਤਹਿਤ ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਪੀ.ਪੀ.ਐਸ. ਡੀ.ਸੀ.ਪੀ ਡਿਟੈਕਟਿਵ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਅੱਜ  ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਤਿੰਨਾਂ ਜੋਨਾਂ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਸਪਰਾਈਜ਼ ਸਰਚ/ਚੈਕਿੰਗ ਕੀਤੀ ਗਈ। 
ਡਾ. ਦਰਪਣ ਆਹਲੂਵਾਲੀਆ , ਆਈ.ਪੀ.ਐਸ, ਏ.ਡੀ.ਸੀ.ਪੀ ਸਿਟੀ-1,ਅੰਮ੍ਰਿਤਸਰ ਦੀ ਅਗਵਾਈ ਹੇਠ ਸ੍ਰੀ ਮਨਿੰਦਰਪਾਲ ਸਿੰਘ, ਪੀ.ਪੀ.ਐਸ, ਏ.ਸੀ.ਪੀ ਸਾਉਂਥ,ਅੰਮ੍ਰਿਤਸਰ ਅਤੇ ਮੁੱਖ ਅਫ਼ਸਰਾਨ ਥਾਣਾ ਸੁਲਤਾਨਵਿੰਡ, ਸੀ-ਡਵੀਜ਼ਨ, ਗੇਟ ਹਕੀਮਾਂ ਅਤੇ ਇਸਲਾਮਾਬਾਦ ਸਮੇਤ ਪੁਲਿਸ ਫੋਰਸ ਵੱਲੋਂ ਇਲਾਕਾ ਗੁਰਜ਼ਰਪੁਰਾ ਤੇ ਆਲੇ ਦੁਆਲੇ ਖੇਤਰ ਵਿੱਚ ਸਪਰਾਈਜ਼ ਸਰਚ ਕੀਤੀ ਗਈ।
ਸ੍ਰੀ ਪ੍ਰਭਜੋਤ ਸਿੰਘ ਵਿਰਕ,ਪੀ.ਪੀ.ਐਸ, ਏ.ਡੀ.ਸੀ.ਪੀ ਸਿਟੀ-2,ਅੰਮ੍ਰਿਤਸਰ ਦੀ ਅਗਵਾਈ ਹੇਠ ਸ੍ਰੀ ਵਰਿੰਦਰ ਸਿੰਘ ਖੋਸਾ, ਪੀ.ਪੀ.ਐਸ, ਏ.ਸੀ.ਪੀ ਨੋਰਥ,ਅੰਮ੍ਰਿਤਸਰ ਅਤੇ ਮੁੱਖ ਅਫ਼ਸਰ ਥਾਣਾ ਸਦਰ, ਰਣਜੀਤ ਐਵੀਨਿਊ, ਮਜੀਠਾ ਰੋਡ, ਕੰਟੋਨਮੈਂਟ, ਇੰਚਾਂਰਜ਼ ਪੁਲਿਸ ਚੌਕੀ ਵਿਜੇ ਨਗਰ,ਅੰਮ੍ਰਿਤਸਰ ਸਮੇਤ ਪੁਲਿਸ ਫੋਰਸ ਵੱਲੋਂ 88 ਫੁੱਟ ਰੋਡ ਅਤੇ ਇਸਦੇ ਆਲੇ ਦੁਆਲੇ ਦੇ ਖੇਤਰ ਵਿੱਚ ਸਪਰਾਈਜ਼ ਸਰਚ ਕੀਤੀ ਗਈ। 
ਸ੍ਰੀਮਤੀ ਹਰਕਮਲ ਕੌਰ, ਪੀ.ਪੀ.ਐਸ, ਏ.ਡੀ.ਸੀ.ਪੀ ਸਥਾਨਿਕ/ਸਿਟੀ-3, ਅੰਮ੍ਰਿਤਸਰ ਦੀ ਅਗਵਾਈ ਹੇਠ ਸ੍ਰੀ ਗੁਰਿੰਦਰਬੀਰ ਸਿੰਘ, ਏ.ਸੀ.ਪੀ ਈਸਟ,ਅੰਮ੍ਰਿਤਸਰ ਅਤੇ ਮੁੱਖ ਅਫ਼ਸਰ ਥਾਣਾ ਮੋਹਕਮਪੁਰਾ, ਵੇਰਕਾ, ਮਕਬੂਲਪੁਰਾ ਸਮੇਤ ਪੁਲਿਸ ਫੋਰਸ ਵੱਲੋਂ ਇਲਾਕਾ ਮੋਹਕਪੁਰਾ ਤੇ ਆਲੇ ਦੁਆਲੇ ਦੇ ਏਰੀਆਂ ਵਿੱਚ ਸਪਰਾਈਜ਼ ਸਰਚ ਕੀਤੀ ਗਈ। 
ਸਰਚ ਦੌਰਾਨ ਨਸ਼ਾਂ ਤੱਸਕਰਾਂ, ਸ਼ੱਕੀ ਅਤੇ ਜੁਰਾਇਮ ਪੇਸ਼ਾ ਵਿਅਕਤੀਆਂ ਦੀਆਂ ਰਿਹਾਇਸ਼ਾਂ ਦੀ ਬਾਰੀਕੀ ਨਾਲ ਸਰਚ ਕੀਤੀ ਗਈ। ਇਸਤੋਂ ਇਲਾਵਾ PAIS (punjab artificial intelligence system) app ਰਾਹੀ ਕ੍ਰਿਮੀਨਲ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਅਤੇ ਵਾਹਨ ਐਪ ਰਾਹੀ ਘਰਾਂ ਦੇ ਅੰਦਰ ਤੇ ਬਾਹਰ ਲੱਗੇ ਵਹੀਕਲਾ ਦੀ ਮਾਲਕੀ ਬਾਰੇ ਜਾਂਚ ਕੀਤੀ ਗਈ। ਪੁਲਿਸ ਵੱਲੋਂ ਸਰਚ ਦੌਰਾਨ ਇਲਾਕਾ ਦੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ, ਉਹਨਾਂ ਨਾਲ ਵਿਚਾਰ ਵਿਟਾਦਰਾਂ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਅਗਰ ਕੋਈ ਵਿਅਕਤੀ ਉਹਨਾਂ ਦੇ ਇਲਾਕੇ ਵਿੱਚ ਨਸ਼ਾਂ ਤੱਸਕਰੀ ਜਾਂ ਕੋਈ ਹੋਰ ਗੈਰ ਕਾਨੂੰਨੀ ਕੰਮ ਕਰਦਾ ਹੈ ਤਾਂ ਉਸਦੀ ਸੂਚਨਾਂ ਪੁਲਿਸ ਨੂੰ ਦਿੱਤੀ ਜਾਵੇ ਤੇ ਸੂਚਨਾਂ ਦੇ ਵਾਲੇ ਦਾ ਨਾਮ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਪਬਲਿਕ ਦੀ ਸੁਰੱਖਿਆ ਲਈ 24 ਘੰਟੇ ਤੱਤਪਰ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News