Total views : 5507068
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ 12ਵੀਂ ਜਮਾਤ ਦੇ ਸਾਇੰਸ, ਕਾਮਰਸ ਅਤੇ ਆਰਟਸ ਵਿਸ਼ਿਆਂ ਦਾ ਨਤੀਜਾ ਸ਼ਾਨਦਾਰ ਰਿਹਾ। ਕੁੱਲ 133 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ। ਜਿਸ ਵਿੱਚੋਂ 20 ਵਿਦਿਆਰਥੀਆਂ ਨੇ 90% ਤੋਂ ਉੱਪਰ ਅਤੇ ਬਾਕੀ ਵਿਦਿਆਰਥੀਆਂ ਨੇ 80% ਤੋਂ ਉੱਪਰ ਅੰਕ ਹਾਸਿਲ ਕੀਤੇ।ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ।
ਸਾਇੰਸ ਵਿੱਚੋਂ ਸਹਿਜਪ੍ਰੀਤ ਕੌਰ 94.04% ਪਹਿਲਾ ਸਥਾਨ, ਤਰੁਣਦੀਪ ਕੌਰ 92.02% ਦੂਜਾ ਸਥਾਨ, ਸਹਿਜਪਾਲ ਸਿੰਘ 90.06% ਤੀਜਾ ਸਥਾਨ ਹਾਸਿਲ ਕੀਤਾ। ਕਾਮਰਸ ਵਿੱਚੋਂ ਨਵਨੀਤ ਕੌਰ 91% ਪਹਿਲਾ ਸਥਾਨ, ਜਗਰੂਪ ਸਿੰਘ 90.08% ਦੂਜਾ ਸਥਾਨ, ਕਿਰਨਦੀਪ ਕੌਰ 90.08% ਤੀਜਾ ਸਥਾਨ ਤੇ ਦਿਲਸ਼ਾਨ ਸਿੰਘ 90.04% ਤੀਜਾ ਸਥਾਨ ਹਾਸਿਲ ਕੀਤਾ। ਆਰਟਸ ਵਿੱਚੋਂ ਖੁਸ਼ਦੀਪ ਕੌਰ 91% ਪਹਿਲਾਂ ਸਥਾਨ, ਸੁਖਪ੍ਰੀਤ ਕੌਰ 87% ਦੂਜਾ ਸਥਾਨ, ਚਾਹਤਪ੍ਰੀਤ ਕੌਰ 85% ਤੀਜਾ ਸਥਾਨ, ਅਮਨਦੀਪ ਕੌਰ 85% ਤੀਜਾ ਸਥਾਨ ਹਾਸਿਲ ਕੀਤਾ। ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਸਾਂਝੇ ਤੌਰ ਤੇ ਅੱਜ ਕਾਲਜ ਵਿੱਚ ਆਪਣੀ ਖੁਸ਼ੀ ਸਾਂਝੀ ਕਰਨ ਲਈ ਪਹੁੰਚੇ। ਕਾਲਜ ਵਿੱਚ ਵਿਆਹ ਵਰਗਾ ਮਾਹੌਲ ਸੀ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਜੀਅ ਆਇਆਂ ਕਿਹਾ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਪਿੱਛੇ ਉਹਨਾਂ ਦੀ ਆਪਣੀ ਲਗਨ ਤੇ ਮਿਹਨਤ ਹੈ ਤੇ ਨਾਲ ਮਾਪਿਆਂ ਅਤੇ ਅਧਿਆਪਕਾਂ ਦੀ ਮਿਹਨਤ ਤੇ ਸਹਿਯੋਗ ਹੈ। ਜਿਸ ਕਾਰਨ ਇੰਨੇ ਵਧੀਆ ਨਤੀਜੇ ਆਏ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।ਖਬਰ ਨੂੰ ਵੱਧ ਤੋ ਵੱਧ ਤੋ ਅੱਗੇ ਸ਼ੇਅਰ ਕਰੋ-