ਖ਼ਾਲਸਾ ਕਾਲਜ ਸੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

4675398
Total views : 5507068

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ 12ਵੀਂ ਦਾ ਨਤੀਜਾ ਸੌ ਫੀਸਦੀ ਰਿਹਾ।ਇਸ ਸਬੰਧੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸ਼ੈਸਨ ’ਚ 12ਵੀਂ ਜਮਾਤ ਸਾਇੰਸ, ਕਾਮਰਸ, ਆਰਟਸ ਗਰੁੱਪ ਦੇ ਕੁਲ 481 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਜਿਸ ’ਚ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਦੀਪ ਸਿੰਘ ਨੇ ਕਾਮਰਸ ਗਰੁੱਪ ’ਚ 471 ਅੰਕਾਂ ਨਾਲ 94.20 ਪ੍ਰਤੀਸ਼ਤ ਅੰਕ ਪ੍ਰਾਪਕ ਕੀਤੇ ਅਤੇ ਹਰਮਨਦੀਪ ਸਿੰਘ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ।

ਉਨ੍ਹਾਂ ਕਿਹਾ ਕਿ ਹੋਰਨਾਂ ’ਚ ਆਰਟਸ ਗਰੁੱਪ ’ਚ ਕਰਮਜੀਤ ਸਿੰਘ ਨੇ 93.40 ਅਤੇ ਕ੍ਰਿਸ਼ ਸ਼ਰਮਾ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਡਾ. ਗੋਗੋਆਣੀ ਨੇ ਕਿਹਾ ਕਿ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ। ਇਸ ਮੌਕੇ ਇੰਚਾਰਜ ਸ੍ਰ. ਰਾਜਬਿੰਦਰ ਸਿੰਘ, ਸ਼ਰਨਜੀਤ ਸਿੰਘ, ਸਤਿੰਦਰ ਸਿੰਘ, ਨਵਨੀਤ ਕੌਰ, ਨਵਪ੍ਰੀਤ ਕੌਰ, ਦਲਜੀਤ ਕੌਰ, ਕਾਰਤਿਕ ਸਹਿਗਲ ਹਾਜ਼ਰ ਸਨ। ਇਸ ਮੌਕੇ ਪ੍ਰਿੰ: ਡਾ. ਗੋਗੋਆਣੀ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਬੱਚਿਆਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਖਬਰ ਨੂੰ ਵੱਧ ਤੋ ਵੱਧ ਤੋ ਅੱਗੇ ਸ਼ੇਅਰ ਕਰੋ-

Share this News