





Total views : 5949213







Total views : 5949213ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਗੁਪਤ ਕਾਰਵਾਈ ਦੌਰਾਨ, ਸੀ.ਆਈ. ਅੰਮ੍ਰਿਤਸਰ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 4 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਅਤੇ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਪਾਕਿਸਤਾਨ-ਅਧਾਰਤ ਡਰੱਗ ਤਸਕਰ ਵਲੋਂ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ।ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਪੰਜਾਬ ਦੇ ਡੀ.ਜੀ.ਪੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਪਾਕਿਸਤਾਨ-ਅਧਾਰਤ ਡਰੱਗ ਤਸਕਰ ਵਲੋਂ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ । ਪੁਲਿਸ ਵੱਲੋਂ ਇਸ ਨੂੰ ਲੈ ਕੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-