ਪੰਜਾਬ ਸਰਕਾਰ ਵਲੋ ਸੂਬੇ ‘ਚ ਛੁੱਟੀ ਦਾ ਐਲਾਨ ! 10 ਮਈ ਨੂੰ ਸਕੂਲ-ਕਾਲਜ ਤੇ ਹੋਰ ਸਰਕਾਰੀ ਅਦਾਰੇ ਰਹਿਣਗੇ ਬੰਦ

4675713
Total views : 5507557

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਨੇ ਸੂਬੇ ਵਿੱਚ 10 ਮਈ ਦਿਨ ਸ਼ੁਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਹੋਰ ਵਪਾਰਕ ਇਕਾਈਆਂ ‘ਚ , ਦਰਅਸਲ, 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ ਹੈ। ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਮੱਦੇਨਜ਼ਰ ਸੂਬੇ ਦੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਹਾੜੇ ਕਾਰਨ ਸੂਬੇ ਭਰ ‘ਚ ਸਰਕਾਰੀ ਛੁੱਟੀ ਰਹੀ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News