ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ —- ਗੁਰਜੀਤ ਔਜਲਾ

4675718
Total views : 5507562

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਗੁਰਜੀਤ ਔਜਲਾ ਦੇ ਹੱਕ ਵਿੱਚ ਸਾਬਕਾ ਕੈਬਨਿਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਦੀ ਅਗਵਾਈ ਵਿੱਚ ਹਲਕਾ ਪੱਛਮੀ ਵਿਖੇ ਸਤਿਕਾਰ ਪੈਲਸ ਸਾਹਮਣੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿੱਚ ਇੱਕ ਚੋਣ ਰੈਲੀ ਕਰਵਾਈ ਗਈ। ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਡਾਕਟਰ ਰਾਜ ਕੁਮਾਰ ਨੇ ਕਿਹਾ ਕਿ ਇਸ ਵਾਰੀ ਗੁਰਜੀਤ ਔਜਲਾ ਤੀਜੀ ਵਾਰੀ ਜਿੱਤ ਪ੍ਰਾਪਤ ਕਰਕੇ ਹੈਟ੍ਰਿਕ ਬਣਾ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਔਜਲਾ ਜੀ ਹਲਕਾ ਪੱਛਮੀ ਦੇ ਵੋਟਰਾਂ ਵਿੱਚ ਬਹੁਤ ਹਰਮਨ ਪਿਆਰੇ ਹਨ, ਜਿਸ ਕਰਕੇ ਵੋਟਰਾਂ ਵਿੱਚ ਉਨ੍ਹਾਂ ਨੂੰ ਜਿਤਾਉਣ ਲਈ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ।
ਇਸ ਮੌਕੇ ਸ੍ਰੀ ਗੁਰਜੀਤ ਔਜਲਾ ਨੇ ਡਾਕਟਰ ਰਾਜ ਕੁਮਾਰ ਅਤੇ ਸ੍ਰੀ ਜੁਗਲ ਕਿਸ਼ੋਰ ਸ਼ਰਮਾ ਅਤੇ ਹਲਕੇ ਦੇ ਇਕੱਤਰ ਹੋਏ ਪੰਚਾਂ ਸਰਪੰਚਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿ ਤੁਸਾਂ ਮੈਨੂੰ ਦੋ ਵਾਰੀ ਐਮ.ਪੀ. ਬਣਾ ਕੇ ਲੋਕ ਸਭਾ ਵਿੱਚ ਭੇਜਿਆ, ਜਿਸ ਲਈ ਮੈਂ ਤੁਹਾਡਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ। ਉਹਨਾਂ ਕਿਹਾ ਕਿ ਭਾਵੇਂ ਕੇਂਦਰ ਵਿੱਚ ਸਾਡੀ ਸਰਕਾਰ ਨਹੀਂ ਸੀ ਪਰ ਮੈਂ ਅੰਮ੍ਰਿਤਸਰ ਇਲਾਕੇ ਦੇ ਮਸਲੇ ਪੂਰੀ ਸ਼ਿੱਦਤ ਨਾਲ ਉਠਾਏ। ਉਹਨਾਂ ਕਿ ਪਿਛਲੇ ਸਮੇਂ ਵਿੱਚ ਆਪਾਂ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਲਿਆ ਕੇ ਬਹੁਤ ਵੱਡੀ ਗਲਤੀ ਕੀਤੀ ਹੈ। ਆਪਾਂ ਝਾੜੂ ਨੂੰ ਪੰਜਾਬ ਵਿੱਚ ਖੜਾ ਕਰ ਦਿੱਤਾ। ਸਿਆਣਿਆਂ ਦੇ ਕਥਨ ਅਨੁਸਾਰ ਜੇਕਰ ਕੰਧ ਨਾਲ ਝਾੜੂ ਖੜਾ ਕਰ ਦਿੱਤਾ ਜਾਵੇ ਤਾਂ ਘਰ ਵਿੱਚ ਕਲੇਸ਼ ਬਣਿਆ ਰਹਿੰਦਾ ਹੈ। ਸੋ ਮੇਰੀ ਬੇਨਤੀ ਹੈ ਕਿ ਇਸ ਵਾਰੀ ਝਾੜੂ ਨੂੰ ਹੇਠਾਂ ਲੰਮਾ ਪਾ ਦਿਓ ਪੰਜਾਬ ਦੇ ਸਾਰੇ ਮਸਲੇ ਹੱਲ ਹੋ ਜਾਣਗੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ,  ਡਿਪਟੀ ਮੇਅਰ ਰਮਨ ਬਖਸ਼ੀ, ਸਰਪੰਚ ਯੂਨੀਅਨ ਮਾਝਾ ਜੋਨ ਦੇ ਪ੍ਰਧਾਨ ਸੁਖਰਾਜ ਰੰਧਾਵਾ ਕੀਰਤਨ ਬੀਰ ਸਿੰਘ ਖਡੂਰ ਸਾਹਿਬ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ, ਬਿੱਟੂ ਖਿਆਲਾ, ਗੁਰਦੇਵ ਝੀਤਾ, ਸੁਰਿੰਦਰ ਚੌਧਰੀ, ਸੁਰਿੰਦਰ ਸੱਤ, ਡਾਕਟਰ ਅਨੂਪ, ਦਵਿੰਦਰ ਦਵੇਸਰ, ਗੁਲਸ਼ਨ ਕੁਮਾਰੀ, ਸੰਦੀਪ ਸਿੰਘ ਕੋਟ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News