ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਦੋਸ਼ਾਂ ਤਹਿਤ ਜੇਲ੍ਹ ‘ਚ ਬੰਦ ਸੰਦੀਪ ਸਿੰਘ ਸੰਨੀ ਲੜੇਗਾ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ

4948632
Total views : 5949236

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਵਿਸ਼ਾਲ ਮਲਹੋਤਰਾ

ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾ ਸਬੰਧੀ ਮੀਟਿੰਗ ਕੀਤੀ ਗਈ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿਚ ਸੰਦੀਪ ਸਿੰਘ ਸੰਨੀ ਨੂੰ ਉਮੀਦਵਾਰ ਐਲਾਨਿਆ ਗਿਆ।

ਪ੍ਰੈਸ ਕਾਨਫਰੰਸ ਦੌਰਾਨ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਹਰਦੀਪ ਸਿੰਘ, ਮਨਦੀਪ ਸਿੰਘ, ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਭਾਈ ਬਲਬੀਰ ਸਿੰਘ ਮੁੱਛਲ, ਬਾਬਾ ਦਇਆ ਸਿੰਘ, ਜਥੇਦਾਰ ਪੰਜਾਬ ਸਿੰਘ, ਕੁਲਦੀਪ ਸਿੰਘ ਧਾਰੜ, ਸੁਖਦੇਵ ਸਿੰਘ ਹਰੀਆ, ਬੀਰ ਦਵਿੰਦਰ ਸਿੰਘ , ਬੀਬੀ ਮਨਿੰਦਰ ਕੌਰ, ਕ੍ਰਾਂਤੀ ਸਿੰਘ, ਰਾਜਨ ਨਾਗੀ, ਡਾ. ਸੁਪਿੰਦਰ ਸਿੰਘ ਢਿੱਲੋਂ, ਚਰਨਜੀਤ ਸਿੰਘ ਰਾਣਾ, ਇੰਦਰਜੀਤ ਸਿੰਘ ਨੰਬਰਦਾਰ, ਪ੍ਰਿਤਪਾਲ ਸਿੰਘ ਮੀਰਾਂਕੋਟ ਆਦਿ ਨੇ  ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਵੱਲੋਂ ਝੂਠ ਦੀ ਸਿਆਸਤ ਕਰਕੇ ਸਾਡੇ ਕੋਲੋਂ ਵੋਟਾਂ ਹਾਸਲ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਾਹਰੋਂ ਲੋਕ ਆ ਕੇ ਰਾਜਨੀਤੀ ਕਰ ਰਹੇ ਹਨ। ਵੱਖ-ਵੱਖ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਸੰਦੀਪ ਸਿੰਘ ਸੰਨੀ ਅੰਮ੍ਰਿਤਸਰ ਤੋਂ ਉਮੀਦਵਾਰ ਹੋਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News