Total views : 5508263
Total views : 5508263
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਤੋਂ ਵੱਡੀ ਰਾਹਤ ਮਿਲੀ ਹੈ। ਕੈਟ ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਵੱਲੋਂ ਡੀਜੀਪੀ ਦੇ ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਦਰਅਸਲ ਇਹ ਜੰਗ ਉਦੋਂ ਸ਼ੁਰੂ ਹੋਈ ਜਦੋਂ ਸੂਬਾ ਸਰਕਾਰ ਨੇ 1987 ਬੈਚ ਦੇ ਆਈਪੀਐਸ ਅਧਿਕਾਰੀ ਵੀਕੇ ਭਾਵਰਾ ਦੀ ਥਾਂ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਤਰਫੋਂ ਕੈਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਡੀਜੀਪੀ ਨਿਯੁਕਤ ਕਰਨ ਲਈ ਯੂਪੀਐਸਈ ਨਿਯਮਾਂ ਨੂੰ ਤੋੜਿਆ ਗਿਆ ਸੀ। ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕੀਤੀ ਗਈ। ਇਹ ਮਾਮਲਾ ਕਰੀਬ ਇੱਕ ਸਾਲ ਤੋਂ ਕੈਟ ਵਿੱਚ ਚੱਲ ਰਿਹਾ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-