Total views : 5508258
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਬੱਬੂ ਬੰਡਾਲਾ, ਜਤਿੰਦਰ ਬੱਬਲਾ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਕੁਲਦੀਪ ਸਿੰਘ ਲਹੌਰੀਆ ਦੇ ਗ੍ਰਹਿ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਵਰਕਰਾਂ ਦੀ ਮੀਟਿੰਗ ਬੁਲਾਈ ਜੋ ਇੱਕ ਵੱਡੇ ਇੱਕਠ ਵਿੱਚ ਤਬਦੀਲ ਹੋ ਗਈ।
ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਜੋ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਉਹ ਸਹੂਲਤਾਂ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਦਿੱਤੀਆਂ ਹਨ।
‘ਆਪ’ ਵੱਲੋਂ ਅਕਾਲੀਆਂ ਖਿਲਾਫ਼ ਬੇਬੁਨਿਆਦ ਅਤੇ ਕੂੜ ਪ੍ਰਚਾਰ ਕਰਕੇ ਨੌਜਵਾਨਾਂ ਨੂੰ ਭਰਮਾਇਆ – ਬ੍ਰਹਮਪੁਰਾ
ਸ੍ਰ. ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਲਟੋਹਾ ਦਾ ਖੁਲ ਕੇ ਸਮਰਥਨ ਕੀਤਾ, ਸਿੱਖ ਭਾਈਚਾਰੇ ਲਈ ਉਨ੍ਹਾਂ ਦੇ ਅਣਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਜਿੰਨ੍ਹਾਂ ਨੇ ਖਾੜਕੂਵਾਦ ਦੌਰਾਨ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਦੇ ਲੋਕਾਂ ਵਿੱਚ ਪ੍ਰੋਫ਼ੈਸਰ ਵਲਟੋਹਾ ਇੱਕ ਸੇਵਾਦਾਰ ਵਜੋਂ ਵਿਚਰਦੇ ਆਏ ਹਨ ਅਤੇ ਸਥਾਨਕ ਲੋਕ ਜਦ ਮਰਜ਼ੀ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰੋਫ਼ੈਸਰ ਵਲਟੋਹਾ ਨੂੰ ਸ਼ਾਨਦਾਰ ਜਿੱਤ ਨਾਲ ਸੰਸਦ ਵਿੱਚ ਭੇਜਣ ਦੀ ਅਪੀਲ ਕੀਤੀ।
ਇਸ ਇੱਕਠ ਨੂੰ ਅਕਾਲੀ ਦਲ ਦੀਆਂ ਨਾਮਵਰ ਸ਼ਖਸ਼ੀਅਤਾਂ ਕੁਲਦੀਪ ਸਿੰਘ ਔਲਕ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ , ਜਥੇਦਾਰ ਪ੍ਰੇਮ ਸਿੰਘ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕੁਲਦੀਪ ਸਿੰਘ ਲਹੌਰੀਆ ਸਰਪੰਚ ਗੋਇੰਦਵਾਲ ਸਾਹਿਬ ਨੇ ਵੀ ਆਪਣੇ ਵਿਚਾਰ ਸੰਗਤਾਂ ਅੱਗੇ ਰੱਖੇ । ਇਹਨਾਂ ਤੋਂ ਬਿਨਾਂ ਕਈ ਨਾਮਵਰ ਸ਼ਖ਼ਸੀਅਤਾਂ ਵੀ ਮੌਜੂਦ ਸਨ ਜਿੰਨ੍ਹਾਂ ਵਿੱਚ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਪ੍ਰੇਮ ਸਿੰਘ ਪਨੂੰ, ਬਾਬਾ ਇੰਦਰਜੀਤ ਸਿੰਘ ਖੱਖ , ਗਿਆਨ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਮਸਾ ਸਿੰਘ ਮੈਂਬਰ ਪੰਚਾਇਤ, ਚੈਅਰਮੈਨ ਸੁੱਚਾ ਸਿੰਘ, ਵਰਿੰਦਰ ਸਿੰਘ ਜੋਤੀ ਮੈਂਬਰ ਪੰਚਾਇਤ ਗੋਇੰਦਵਾਲ ਸਾਹਿਬ, ਪਰਮਜੀਤ ਸਿੰਘ ਪੰਮਾ, ਸਰਵਣ ਸਿੰਘ ਸੰਮਾ, ਅਮਰਜੀਤ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ ਫ਼ੌਜੀ, ਬਚਿੱਤਰ ਸਿੰਘ ਢੋਟੀਆਂ ਯੂਥ ਆਗੂ, ਜਸਵਿੰਦਰ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਸੁਰਜਣ ਸਿੰਘ ਢੋਟੀਆਂ, ਮੱਖਣ ਸਿੰਘ ਢੋਟੀਆਂ, ਸੁਰਿੰਦਰ ਸਿੰਘ ਢੋਟੀਆਂ, ਗੁਰਚਰਨ ਸਿੰਘ, ਸੁਰਤਾ ਸਿੰਘ, ਅਜੈਬ ਸਿੰਘ, ਅਮਰੀਕ ਸਿੰਘ ਲਹੋਰੀਆ, ਕਮਲਜੀਤ ਸਿੰਘ ਆਦਿ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-