ਜਾਣੋ! ਕਿਹੜਾ ਕਾਂਗਰਸੀ ਉਮੀਦਵਾਰ ਕਿਹੜੀ ਤਾਰੀਖ ਨੂੰ ਭਰੇਗਾ ਨਾਮਜਦਗੀ ਪੱਤਰ , ਸੂਬਾ ਕਾਂਗਰਸ ਨੇ ਜਾਰੀ ਕੀਤੀ ਸੂਚੀ

4676143
Total views : 5508261

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਚੰਡੀਗੜ੍ਹ – ਪੰਜਾਬ ’ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ ਹੋ ਗਈ ਹੈ ਤੇ ਇਸ ਦੀ ਆਖਰੀ ਤਰੀਕ ਮੰਗਲਵਾਰ 14 ਮਈ ਹੈ। ਇਸ ਦੇ ਨਾਲ ਹੀ ਕਾਂਗਰਸ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਵੇਰਵਾ ਵੀ ਜਾਰੀ ਕਰ ਦਿੱਤਾ ਗਿਆ ਹੈ। 

ਕਾਂਗਰਸ ਦੇ ਉਮੀਦਵਾਰ 8 ਮਈ ਨੂੰ ਸੁਖਪਾਲ ਸਿੰਘ ਖਹਿਰਾ ਸੰਗਰੂਰ ਤੋਂ, ਡਾ. ਧਰਮਵੀਰ ਗਾਂਧੀ ਪਟਿਆਲਾ ਤੋਂ, 9 ਮਈ ਨੂੰ ਕੁਲਬੀਰ ਸਿੰਘ ਜ਼ੀਰਾ ਖਡੂਰ ਸਾਹਿਬ ਤੋਂ, ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ, ਚਰਨਜੀਤ ਸਿੰਘ ਚੰਨੀ ਜਲੰਧਰ ਤੋਂ, ਯਾਮਿਨੀ ਗੋਮਰ ਹੁਸ਼ਿਆਰਪੁਰ ਤੋਂ, ਡਾ. ਅਮਰ ਸਿੰਘ ਫ਼ਤਿਹਗੜ੍ਹ ਸਾਹਿਬ, ਅਮਰਜੀਤ ਕੌਰ ਸਾਹੋਕੇ ਫਰੀਦਕੋਟ ਤੋਂ, 10 ਮਈ ਨੂੰ ਜੀਤ ਮਹਿੰਦਰਜੀਤ ਸਿੰਘ ਸਿੱਧੂ ਬਠਿੰਡਾ ਤੋਂ, 11 ਮਈ ਨੂੰ  ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਤੋਂ ਅਤੇ ਵਿਜੇ ਇੰਦਰ ਸਿੰਗਲਾ ਤੋਂ, 13 ਮਈ ਨੂੰ  ਸ੍ਰੀ ਅਨੰਦਪੁਰ ਸਾਹਿਬ ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ। 

ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਮੰਗਲਵਾਰ ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ। ਉਮੀਦਵਾਰ 17 ਮਈ ਸ਼ੁੱਕਰਵਾਰ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਸੂਬੇ ਵਿਚ 1 ਜੂਨ ਸ਼ਨੀਵਾਰ ਨੂੰ ਵੋਟਾਂ ਪੈਣਗੀਆਂ। ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਪੰਜਾਬ ਸਮੇਤ ਦੇਸ਼ ’ਚ ਪਈਆਂ ਵੋਟਾਂ ਦੀ ਗਿਣਤੀ 4 ਜੂਨ ਮੰਗਲਵਾਰ ਨੂੰ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ ਵੀਰਵਾਰ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News