Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਖਡੂਰ ਸਾਹਿਬ / ਬੱਬੂ ਬੰਡਾਲਾ,ਜਤਿੰਦਰ ਬੱਬਲਾ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ ਵਿਰਸਾ ਸਿੰਘ ਵਲਟੋਹਾ ਅੱਠ ਗੁਰੂ ਸਹਿਬਾਨਾਂ ਦੀ ਚਰਨਛੋਹ ਪ੍ਰਾਪਤ ਧਰਤੀ ਵਿਖੇ ਪਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਖਡੂਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਭੇਂਟ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਹਲਕਾ ਇੰਚਾਰਜ ਖਡੂਰ ਸਾਹਿਬ ਦੀ ਅਗਵਾਈ ਹੇਠ ਹਲਕੇ ਦੇ ਅਕਾਲੀ ਮੋਹਤਬਰਾਂ ਅਤੇ ਵਰਕਰਾਂ ਦੇ ਵੱਡੇ ਇਕੱਠ ਨੂੰ ਦੇਖ ਕੇ ਪ੍ਰੋ ਵਲਟੋਹਾ ਗੱਦ ਗੱਦ ਹੋ ਉਠੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪੰਥਕ ਹਲਕਾ ਹੈ ਅਤੇ ਲੋਕ ਸਮਝਦਾਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਪੰਥਕ ਕੁਰਬਾਨੀਆਂ ਅੱਗੇ ਐਨ ਐਸ ਏ ਬਹੁਤ ਛੋਟੀ ਹੈ।
ਪਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਖਡੂਰ ਸਾਹਿਬ ਵਿਖੇ ਪੁੱਜੇ ਸਨ ਪ੍ਰੌ: ਵਲਟੋਹਾ
ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਸਿੱਖਰਾਂ ਤੇ ਪੁੱਜ ਚੁੱਕਾ ਹੈ ਅਤੇ ਯਿੱਤ ਯਕੀਨੀ ਬਣਦੀ ਜਾ ਰਹੀ ਹੈ। ਇਸ ਮੌਕੇ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਉਮੀਦਵਾਰ ਪ੍ਰੋ ਵਲਟੋਹਾ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਹਲਕਾ ਇੰਚਾਰਜ ਤੋਂ ਇਲਾਵਾ ਜਥੇਦਾਰ ਅਲਵਿੰਦਰ ਪਾਲ ਸਿੰਘ ਪੱਖੋਕੇ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ, ਬਖਸ਼ੀਸ਼ ਸਿੰਘ ਡਿਆਲ ਜਿਲਾ ਪ੍ਰਧਾਨ ਐਸਸੀ ਵਿੰਗ ਤਰਨ ਤਾਰਨ , ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਚੋਹਲਾ ਬਲਾਕ ਸੰਮਤੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਮੀਤ ਪ੍ਰਧਾਨ , ਗੁਰਿੰਦਰ ਸਿੰਘ ਟੋਨੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ , ਕੁਲਦੀਪ ਸਿੰਘ ਲਹੌਰੀਆ ਸਰਪੰਚ ਗੋਇੰਦਵਾਲ, ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ ਫਤਿਹਾਬਾਦ, ਸੁਰਿੰਦਰ ਸਿੰਘ ਸ਼ਿੰਦਾ ਸਾਬਕਾ ਸਰਪੰਚ ਫਤਿਹਾਬਾਦ, ਬਲਦੇਵ ਸਿੰਘ ਸ਼ੈਲਰ ਵਾਲੇ, ਮਲਕੀਤ ਸਿੰਘ ਜੋਧਪੁਰ ਪ੍ਰਧਾਨ,ਬਾਬਾ ਹਰਭੇਜ ਸਿੰਘ ਕੱਲਾ ਸਾਬਕਾ ਸਰਪੰਚ , ਅੰਗਰੇਜ਼ ਸਿੰਘ ਕੱਲਾ , ਮੇਘ ਸਿੰਘ ਪ੍ਰੈਸ ਸਕੱਤਰ ਖਡੂਰ ਸਾਹਿਬ ਸੁਖਜਿੰਦਰ ਸਿੰਘ ਲਾਡੀ ਸਾਬਕਾ ਬਲਾਕ ਸੰਮਤੀ ਮੈਂਬਰ , ਨਰਿੰਦਰ ਸਿੰਘ ਸ਼ਾਹ ਖਡੂਰ ਸਾਹਿਬ , ਨਛੱਤਰ ਸਿੰਘ ਖਹਿਰਾ , ਕਸ਼ਮੀਰ ਸਿੰਘ ਟਰਾਂਸਪੋਰਟਰ ,ਡਾਕਟਰ ਭੁਪਿੰਦਰ ਸਿੰਘ ,ਹਰਦੀਪ ਸਿੰਘ ਚੌਧਰੀ , ਗੁਰਦੇਵ ਸਿੰਘ ਬਿੱਲਾ ਖਡੂਰ ਸਾਹਿਬ , ਸਰਬਜੀਤ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਕਮੇਟੀ, ਨੰਬਰਦਾਰ ਗੁਰਨਾਮ ਸਿੰਘ ਬਾਣੀਆਂ, ਲਖਬੀਰ ਸਿੰਘ ਬਾਣੀਆਂ, ਜਗਰੂਪ ਸਿੰਘ ਪੱਖੋਪੁਰ ਯੂਥ ਆਗੂ, ਬਲਬੀਰ ਸਿੰਘ ਬੱਲੀ ਚੋਹਲਾ ਸਾਹਿਬ, ਜਤਿੰਦਰ ਸਿੰਘ ਟੋਨੀ ਸਾਬਕਾ ਸਰਪੰਚ ਦੀਨੇਵਾਲ ਬਲਦੇਵ ਸਿੰਘ ਚੇਅਰਮੈਨ ਪੰਡੋਰੀ ਗੋਲਾ, ਰੇਸ਼ਮ ਸਿੰਘ ਸਾਬਕਾ ਸਰਪੰਚ ਸੰਘੇ ਅਤੇ ਬਹੁਤ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-