ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ!ਸ਼੍ਰੋਮਣੀ ਕਮੇਟੀ ਮੈਬਰ ਬਾਵਾ ਸਿੰਘ ਗੁਮਾਨਪੁਰਾ ਕਈ ਅਕਾਲੀ ਅਹੁਦੇਦਾਰਾਂ ਨਾਲ ਆਪ ‘ਚ ਹੋਏ ਸ਼ਾਮਿਲ

4676240
Total views : 5508481

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਤਲਬੀਰ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਐਸਜੀਪੀਸੀ ਮੈਂਬਰ ਅਤੇ ਕਈ ਅਕਾਲੀ ਆਗੂ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਲੋਕਾਂ ਨੂੰ ਅਕਾਲੀ ਦਲ ‘ਤੇ ਨਹੀਂ ਹੈ ਬਿਲਕੁਲ ਵੀ ਭਰੋਸਾ, ਇਹ ਬਾਦਲ ਦਲ ਹੁਣ ਸੁਆਰਥੀ ਅਤੇ ਭ੍ਰਿਸ਼ਟ ਲੋਕਾਂ ਨਾਲ ਭਰਿਆ ਹੋਇਆ ਹੈ: ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਬਾਵਾ ਸਿੰਘ ਗੁਮਾਨਪੁਰਾ (ਐਸਜੀਪੀਸੀ ਮੈਂਬਰ ਅੰਮ੍ਰਿਤਸਰ), ਨਰਿੰਦਰ ਸਿੰਘ ਨੋਨੀ (ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ), ਮਾਲਕ ਸਿੰਘ ਸੰਧੂ (ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ), ਕਿਸ਼ਨ ਗੋਪਾਲ ਚਾਚੂ (ਮੈਂਬਰ ਵਰਕਿੰਗ ਕਮੇਟੀ ਪੰਜਾਬ), ਨਿਸ਼ਾਨ ਸਿੰਘ ਗੁਮਾਨਪੁਰਾ ਅਤੇ ਗੁਰਜੀਤ ਸਿੰਘ ਗੁਮਾਨਪੁਰਾ (ਕੌਮੀ ਮੀਤ ਪ੍ਰਧਾਨ ਪੰਜਾਬ) ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਆਪ ਵਿੱਚ ਸ਼ਾਮਿਲ ਹੋਣਾ ਅੰਮ੍ਰਿਤਸਰ ਲੋਕ ਸਭਾ ਵਿੱਚ ਅਕਾਲੀ ਦਲ ਨੂੰ ਹੋਰ ਵੀ ਕਮਜ਼ੋਰ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਗੂਆਂ ਅਤੇ ਲੋਕਾਂ ਦਾ ਅਕਾਲੀ ਦਲ ‘ਤੇ ਬਿਲਕੁਲ ਵੀ ਭਰੋਸਾ ਨਹੀਂ ਰਿਹਾ, ਕਿਉਂਕਿ ਹੁਣ ਇਹ ਬਾਦਲ ਦਲ ਸੁਆਰਥੀ ਅਤੇ ਭ੍ਰਿਸ਼ਟ ਲੋਕਾਂ ਨਾਲ ਭਰਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਮੇਸ਼ਾ ਹੀ ਉਨ੍ਹਾਂ ਲੋਕਾਂ ਲਈ ਥਾਂ ਹੈ, ਜੋ ਪੰਜਾਬ ਪੱਖੀ ਹਨ ਅਤੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ।

ਨਵੇਂ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਕੇ ਖ਼ੁਸ਼ ਹਨ ਕਿਉਂਕਿ ਉਨ੍ਹਾਂ ਕੋਲ ਹੁਣ ਭਗਵੰਤ ਮਾਨ ਵਰਗਾ ਕਾਬਲ ਅਤੇ ਇਮਾਨਦਾਰ ਆਗੂ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ‘ਆਪ’ ਸਰਕਾਰ ਦੇ ਲਗਨ ਅਤੇ ਮਿਹਨਤ ਦੀ ਭਰਪੂਰ ਸ਼ਲਾਘਾ ਕਰਦੇ ਹਨ। ਪਹਿਲੀ ਵਾਰ ਸਾਡੇ ਕੋਲ ਅਜਿਹੀ ਸਰਕਾਰ ਹੈ, ਜੋ ਲੋਕਾਂ ਲਈ ਕੰਮ ਕਰ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News