ਸੇਵਾਮੁਕਤ ਏ.ਡੀ.ਜੀ.ਪੀ ਗੁਰਿੰਦਰ ਢਿਲ਼ੋ ਨੂੰ ਕਾਂਗਰਸ ਨੇ ਸੌਪੀ ਵੱਡੀ ਜੁਮੇਵਾਰੀ!ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ ਨਿਯੁਕਤ

4676803
Total views : 5509215

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਐਕਸ

ਪੰਜਾਬ ਕਾਂਗਰਸ ਵਿੱਚ ਨੌਕਰੀ ਛੱਡ ਕੇ ਸ਼ਾਮਲ ਹੋਏ ਸਾਬਕਾ ਏ.ਡੀ.ਜੀ.ਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਪਾਰਟੀ ਲਈ ਵੀ ਕੰਮ ਕਰਨਗੇ।

ਢਿਲੋ ਨੇ ਰਾਹੁਲ ਗਾਂਧੀ ਤੋ ਪ੍ਰਭਾਵਿਤ ਹੋਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਲਿਆ ਫੈਸਲਾ

ਇਥੇ ਦੱਸਣਾ ਬਣਦਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਜਦੋਂ ਭਾਰਤ ਦੌਰੇ ਦੌਰਾਨ ਆਏ ਸਨ ਤਾਂ ਪੰਜਾਬ ਵਿੱਚ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਗੁਰਿੰਦਰ ਸਿੰਘ ਢਿੱਲੋਂ ਦੇ ਸਿਰ ਸੀ। ਢਿੱਲੋਂ ਉਨ੍ਹਾਂ ਨਾਲ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜੰਮੂ ਤੱਕ ਡਿਊਟੀ ‘ਤੇ ਸਨ। ਇਸ ਦੌਰਾਨ ਉਹ ਰਾਹੁਲ ਗਾਂਧੀ ਤੋਂ ਪ੍ਰਭਾਵਿਤ ਹੋਏ। ਇਸ ਤੋਂ ਬਾਅਦ ਜਦੋਂ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਆਏ ਤਾਂ ਉਹ ਵੀ ਡਿਊਟੀ ‘ਤੇ ਮੌਜੂਦ ਸਨ। ਇਸ ਤੋਂ ਬਾਅਦ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਢਿੱਲੋਂ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਗੱਲ ਉਨ੍ਹਾਂ ਨੇ ਖੁਦ ਦੱਸੀ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News