ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਉਮੀਦਵਾਰ ਨਿਯੁਕਤ ਕੀਤੇ ਜਾਣਾ ਸ਼ਲਾਘਾਯੋਗ ਫੈਸਲਾ-ਬ੍ਰਹਮਪੁਰਾ

4676807
Total views : 5509220

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨਤਾਰਨ / ਜਸਬੀਰ ਸਿੰਘ ਲੱਡੂ 

ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪ੍ਰੋ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਨਿਯੁਕਤ ਕੀਤਾ ਗਿਆ ਹੈ ਜਿਸ ਨਾਲ ਅਕਾਲੀ ਵਰਕਰਾ ਵਿਚ ਖੁਸ਼ੀ ਦੀ ਲਹਿਰ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਬਾਠ ਵਿਖੇ ਇੰਦਰਜੀਤ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਲਿਆ ਗਿਆ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ ਇਸ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋ ਲੋਕ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਹਾਸਲ ਕੀਤੀ ਜਾਵੇਗੀ।

ਪ੍ਰੋਫੈਸਰ ਵਲਟੋਹਾ ਦੇ ਹੱਕ ‘ਚ ਬ੍ਰਹਮਪੁਰਾ ਨੇ ਪਿੰਡ ਬਾਠ ਵਿਖੇ ਵਰਕਰ ਮਿਲਣੀ ਨੂੰ ਕੀਤਾ ਸੰਬੋਧਨ

ਸ਼੍ਰੌਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਯੁਕਤ ਕੀਤੇ ਗਏ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਉਮੀਦਵਾਰਾਂ ਪ੍ਰੋ ਵਿਰਸਾ ਵਲਟੋਹਾ ਜਿੱਥੇ ਪਾਰਟੀ ਵਿਚ ਦਿਨ ਰਾਤ ਪੂਰੀ ਮਿਹਨਤ ਕਰ ਰਹੇ ਹਨ ਉੱਥੇ ਹੀ ਪਾਰਟੀ ਹਾਈਕਮਾਂਡ ਵੱਲੋਂ ਮਿਲੀਆਂ ਇਸ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾ ਕੇ ਪਾਰਟੀ ਦੀਆਂ ਉਮੀਦਾਂ ਤੇ ਖਰੇ ਉਤਰਨਗੇ।ਇਸ ਮੌਕੇ ਸ੍ਰ. ਬ੍ਰਹਮਪੁਰਾ ਨੇ ਖਾਸਤੌਰ ਤੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਜੋ ਸਿਰਫ਼ ਵਿਚ ਵਿਚਾਲੇ ਹੀ ਰਹਿ ਗਏ ਹਨ। 

ਇਸ ਮੀਟਿੰਗ ਮੌਕੇ ਸੁਖਦੇਵ ਸਿੰਘ ਪ੍ਰਧਾਨ, ਸ਼ਰਨਜੀਤ ਸਿੰਘ ਸ਼ੇਰਾ,‌ ਸਾਬਕਾ ਸਰਪੰਚ, ਜਗੀਰ ਸਿੰਘ ਮੈਂਬਰ ਪੰਚਾਇਤ, ਧਰਮਿੰਦਰ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ ਠੇਕੇਦਾਰ, ਸੁਖਵਿੰਦਰ ਸਿੰਘ ਮਿਸਤਰੀ, ਬੂਟਾ ਸਿੰਘ, ਲਾਢੀ ਸਿੰਘ, ਮਹਿੰਦਰ ਸਿੰਘ, ਮਿਲਖਾ ਸਿੰਘ, ਗੁਰਨਾਮ ਸਿੰਘ, ਕਮਲਜੀਤ ਸਿੰਘ, ਰਿੱਕੀ ਸਿੰਘ, ਹਰਜਾਪ ਸਿੰਘ, ਗੁਰਦੇਵ ਸਿੰਘ ਅਤੇ ਹੋਰ ਮੁਹਤਬਰ ਸੱਜਣ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News