Total views : 5509531
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਹਨ, ਨੇ ਅੱਜ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਅੰਮ੍ਰਿਤਪਾਲ ਸਿੰਘ ਵਲੋਂ ਜੇਲ੍ਹ ਤੋਂ ਹੀ ਇਹ ਕਾਗਜ਼ ਦਾਖ਼ਲ ਕੀਤੇ ਗਏ।ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਅਦਾਲਤ ਨੇ ਸੁਣਵਾਈ ਦੌਰਾਨ ਆਪਣਾ ਫੈਸਲਾ ਸੁਣਾਇਆ ਜਿਸ ਤੋਂ ਬਾਅਦ ਸ੍ਰੀ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਦਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ ਪਰ ਸੁਪਰਡੈਂਟ ਵੱਲੋਂ ਅੱਜ ਹੀ ਇਸ ਪ੍ਰਕਿਰਿਆ ਨੂੰ ਪੂਰਾ ਕਰ ਲਿਆ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-