ਅੰਮ੍ਰਿਤਸਰ ਤੋਂ 6 ਅਤੇ ਖਡੂਰ ਸਾਹਿਬ ਤੋਂ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

4677024
Total views : 5509529

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਜਿਸ ਤਹਿਤ ਹੀ ਅੱਜ ਅੰਮ੍ਰਿਤਸਰ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਰਨਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਨਿਲ ਜੋਸ਼ੀ ਦੇ ਨਾਂ ਸ਼ਾਮਲ ਹਨ।  

ਖਡੂਰ ਸਾਹਿਬ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ ਅਤੇ ਭਾਰਤੀ ਕਮਿਊਨਿਸਟ ਪਾਰਟੀ ਤੋਂ ਗੁਰਦਿਆਲ ਸਿੰਘ ਦਾ ਨਾਂ ਸ਼ਾਮਲ ਹੈ। ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News