ਕਲਯੁੱਗੀ ਪਿਉ ਦਾ ਕਾਰਾ! ਨਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

4677027
Total views : 5509532

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨਤਾਰਨ /ਬੀ.ਐਨ.ਈ ਬਿਊਰੋ 

ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਰਿਸ਼ਤਿਆਂ ਨੂੰ ਤਾਰ-ਤਾਰ ਕਰਦਿਆਂ ਆਪਣੀ 14 ਸਾਲਾ ਧੀ ਨੂੰ ਹਵਸ ਦਾ ਸ਼ਿਕਾਰ ਹੀ ਨਹੀਂ ਬਣਾਇਆ ਬਲਕਿ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਕਈ ਵਾਰ ਜਬਰ ਜਨਾਹ ਕੀਤਾ। ਇਹ ਕਾਰਾ ਉਸ ਦੇ ਭਰਾ ਨੇ ਵੇਖਿਆ ਤੇ ਆਪਣੀ ਤਾਈ ਨੂੰ ਦੱਸ ਦਿੱਤਾ ਜਿਸ ਤੋਂ ਬਾਅਦ ਮਾਮਲਾ ਪੁਲਿਸ ਕੋਲ ਪੁੱਜ ਗਿਆ ਅਤੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਰਾਤ ਦੀ ਉਕਤ ਘਟਨਾ ਦੌਰਾਨ ਉਸ ਦੇ ਭਰਾ ਨੇ ਵੀ ਇਹ ਕਾਰਾ ਵੇਖ ਲਿਆ ਤੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਪਰ ਰਾਤ ਜ਼ਿਆਦਾ ਹੋਣ ਕਰ ਕੇ ਕੋਈ ਨਾ ਆਇਆ। ਸਵੇਰੇ ਉਸ ਦੇ ਭਰਾ ਨੇ ਸਾਰੀ ਘਟਨਾ ਆਪਣੀ ਤਾਈ ਨੂੰ ਦੱਸੀ ਤੇ ਤਾਈ ਨੇ ਉਸ ਦੀ ਮਾਤਾ ਅੱਗੇ ਸਾਰਾ ਖੁਲਾਸਾ ਕਰ ਦਿੱਤਾ। ਇਸ ਤੋਂ ਬਾਅਦ ਉਹ ਦੋਵੇਂ ਜਣੀਆਂ ਪੀੜਤ ਕੁੜੀ ਨੂੰ ਲੈ ਕੇ ਥਾਣੇ ਪੁੱਜ ਗਈਆਂ। ਮਾਮਲੇ ਦੀ ਜਾਂਚ ਕਰ ਰਹੀ ਸਬ ਇੰਸਪੈਕਟਰ ਮਨਦੀਪ ਕੌਰ ਨੇ ਦੱਸਿਆ ਕਿ ਕੁੜੀ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News