ਆਮ ਆਦਮੀ ਪਾਰਟੀ ਪੰਥ ਦੇ ਨਾਂ ਤੇ ਨਹੀਂ ਸਗੋਂ ਪੰਜਾਬ ਦੇ ਵਿਕਾਸ ਕੰਮਾਂ ਦੇ ਨਾਮ ‘ਤੇ ਮੰਗ ਰਹੀ ਹੈ ਵੋਟ – ਚੈਅਰਮੈਨ ਲਾਖਨਾ

4677172
Total views : 5509770

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਭਿੱਖੀਵਿੰਡ, ਖਾਲੜਾ/ ਨੀਟੂ ਅਰੋੜਾ ,ਜਗਤਾਰ ਸਿੰਘ

ਆਮ ਆਦਮੀ ਪਾਰਟੀ ਨੇ ਹਮੇਸ਼ਾ ਵਿਕਾਸ ਦੇ ਨਾਮ ਤੇ ਵੋਟ ਮੰਗੀ ਹੈ l ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵੇਅਰ ਹਾਊਸ ਦੇ ਚੇਅਰਮੈਨ ਸ੍ਰ ਗੁਰਦੇਵ ਸਿੰਘ ਲਾਖਨਾਂ ਨੇ ਕੀਤਾ l

ਉਹਨਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਪੰਜਾਬ ਨੂੰ ਵਿਕਾਸ ਪੱਖੋਂ ਮੋਹਰੀ ਰਾਜ ਬਣਾਇਆ ਜਾਵੇ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਪੰਜਾਬ ਨੂੰ ਸਿੱਖਿਆ ਪੱਖੋਂ, ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਤਰੱਕੀ ਅਤੇ ਖੁਸ਼ਹਾਲੀ ਰਹੀ ਸਿਰ ਤੋੜ ਮਿਹਨਤ ਕਰ ਕਰ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਇੱਕ ਮੋਹਰੀ ਸੂਬਾ ਬਣੇਗਾ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਬਾਕੀ ਪਾਰਟੀਆਂ ਪੰਥ ਦੇ ਨਾਂ ਤੇ ਅਤੇ ਧਾਰਮਿਕ ਮੁੱਦਿਆਂ ਨੂੰ ਲੋਕਾਂ ਸਾਹਮਣੇ ਪੇਸ਼ ਕਰਕੇ ਵੋਟ ਹਾਸਲ ਕਰਨ ਲਈ ਯਤਨ ਕਰ ਰਹੇ ਹਨ ਪਰ ਆਮ ਆਦਮੀ ਪਾਰਟੀ ਸਿਰਫ ਵਿਕਾਸ ਦੇ ਨਾਮ ਉੱਤੇ ਪੰਜਾਬ ਦੇ ਲੋਕਾਂ ਤੋਂ ਵੋਟ ਦੀ ਮੰਗ ਕਰ ਰਹੀ ਹੈ ਜਿਸ ਦਾ ਨਤੀਜਾ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਾਹਮਣੇ ਆ ਜਾਵੇਗਾ। ਜਿਸ ਵਿੱਚ ਆਮ ਆਦਮੀ ਪਾਰਟੀ ਵੱਡੀ ਬਹੁਮਤ ਨਾਲ ਲੋਕ ਸਭਾ ਸੀਟਾਂ ਤੇ ਕਾਬਜ਼ ਹੋਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News