Total views : 5509770
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਪੰਜਾਬ ਦੇ ਨਾਮਵਰ ਕਵੀ ਅਤੇ ਲੇਖਕ ਸ: ਸੁਰਜੀਤ ਪਾਤਰ ਦਾ ਅੱਜ ਲੁਧਿਆਣਾ ਵਿਖੇ ਆਸ਼ਾਪੁਰੀ ’ਚ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਨਾਨ-ਗੌਰਮਿੰਟ ਏਡਿਡ ਕਾਲਜਿਸ ਮੈਨੇਜ਼ਮੈਂਟ ਫੈਡਰੇਸ਼ਨ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਣੇ ਦਾ ਦੁਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ: ਪਾਤਰ 79 ਸਾਲ ਦੇ ਸਨ, ਦੀ ਅਚਨਚੇਤ ਮੌਤ ਨਾਲ ਪਰਿਵਾਰ ਸਮੇਤ ਸਮੂਹ ਪਾਤਰ ਪ੍ਰੇਮੀਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਸ: ਪਾਤਰ ਪੰਜਾਬੀ ਸਾਹਿਤ ਜਗਤ ’ਚ ਚਾਨਣ ਮੁਨਾਰੇ ਵਜੋਂ ਉਭਰੇ-ਛੀਨਾ
ਸ: ਛੀਨਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ: ਪਾਤਰ ਨੂੰ 2012 ’ਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ ਜਗਤ ’ਚ ਇਕ ਚਾਨਣ ਮੁਨਾਰਾ ਵਜੋਂ ਉਭਰੇ ਡਾ. ਸੁਰਜੀਤ ਪਾਤਰ ਦੇ ਯੋਗਦਾਨ ਨੇ ਜਵਾਨਾਂ ਅਤੇ ਬਜ਼ੁਰਗ ਦੋਵੇਂ ਪੀੜ੍ਹੀਆਂ ’ਚ ਆਪਣੀ ਅਮਿੱਟ ਛਾਪ ਛੱਡੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੱਭਿਆਚਾਰਕ ਤਾਣੇ-ਬਾਣੇ ਦੀ ਡੂੰਘੀ ਸੂਝ ਅਤੇ ਪੰਜਾਬੀ ਸਾਹਿਤ ਨਾਲ ਪਿਆਰ ਦੀ ਗਹਿਰਾਈ ਵਾਲੀ ਸ: ਪਾਤਰ ਦੀ ਕਵਿਤਾ ਸਾਰਿਆਂ ਲਈ ਪ੍ਰੇਰਨਾ ਸਰੋਤ ਸੀ।
ਉਨ੍ਹਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਜੀਵਨ ਜਾਚ ਦੇ ਦੂਰਦਰਸ਼ੀ ਕਵੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਇਸ ਔਖੀ ਘੜੀ ’ਚ ਵਿਚਾਰ ਅਤੇ ਪ੍ਰਾਰਥਨਾਵਾਂ ਪਰਿਵਾਰ ਦੇ ਨਾਲ ਹਨ। ਇਸ ਮੌਕੇ ਸ: ਛੀਨਾ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਕੌਂਸਲ ਅਤੇ ਫੈਡਰੇਸ਼ਨ ਦੇ ਸਮੂਹ ਅਹੁੱਦੇਦਾਰਾਂ, ਮੈਂਬਰਾਂ ਤੋਂ ਇਲਾਵਾ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲ, ਸਟਾਫ਼ ਨੇ ਸ: ਪਾਤਰ ਦੇ ਦਿਹਾਂਤ ’ਤੇ ਦੁਖ ਦਾ ਪ੍ਰਗਟਾਵਾ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-