Total views : 5509770
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਸਿੱਖ ਕੌਮ ਪ੍ਰਤੀ ਵਲਟੋਹਾ ਪਰਿਵਾਰ ਦੀਆਂ ਕੁਰਬਾਨੀਆਂ ਨੂੰ ਕੀਤਾ ਉਜਾਗਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ, ਬੱਬੂ ਬੰਡਾਲਾ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਵਰਕਰਾਂ ਦੀ ਮੀਟਿੰਗ ਅਮਰੀਕ ਸਿੰਘ ਦੇ ਗ੍ਰਹਿ ਕਸਬਾ ਚੋਹਲਾ ਸਾਹਿਬ ਵਿਖੇ ਸੱਦੀ ਅਤੇ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਚੋਹਲਾ ਸਾਹਿਬ ਦੀ ਦੇਖ-ਰੇਖ ਵਿੱਚ ਹੋਏ ਇਸ ਜਨ ਸਭਾ ਵਿੱਚ ਵੱਡੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।ਇਸ ਇੱਕਠ ਨੂੰ ਸੰਬੋਧਨ ਕਰਦਿਆਂ ਪ੍ਰੋਫ਼ੈਸਰ ਵਲਟੋਹਾ ਨੇ ਅਕਾਲੀ ਦਲ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਵਾਲੀ ਖ਼ੇਤਰੀ ਪਾਰਟੀ ਕਰਾਰ ਦਿੰਦਿਆਂ ਰਵਾਇਤੀ ਪਾਰਟੀਆਂ ਦੀਆਂ ਉਨ੍ਹਾਂ ਦੇ ਹਿੱਤਾਂ ਵਿਰੁੱਧ ਲੰਮੇ ਸਮੇਂ ਤੋਂ ਚੱਲ ਰਹੀਆਂ ਸਾਜ਼ਿਸ਼ਾਂ ‘ਤੇ ਜ਼ੋਰ ਦਿੱਤਾ।
ਪ੍ਰੋਫ਼ੈਸਰ ਵਲਟੋਹਾ ਨੇ ਟਿੱਪਣੀ ਕਰਦਿਆਂ ਕਿਹਾ ਕਿ ਮਰਹੂਮ ਜਥੇਦਾਰ ਬ੍ਰਹਮਪੁਰਾ ਵੱਲੋਂ ਵਿੱਢੀ ਗਈ ਵਿਕਾਸ ਪੱਖੀ ਪਹਿਲਕਦਮੀਆਂ ਸਦਕਾ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਮਰਹੂਮ ਜਥੇਦਾਰ ਰਣਜੀਤ ਸਿੰਘ ਦੀ ਕਾਰਗੁਜ਼ਾਰੀ ਅਕਾਲੀ ਦਲ ਨੂੰ ਬੇਮਿਸਾਲ ਕਾਮਯਾਬੀ ਵੱਲ ਲੈ ਕੇ ਜਾਵੇਗੀ। ਹਾਲਾਂਕਿ, ਉਨ੍ਹਾਂ ‘ਆਪ’, ਕਾਂਗਰਸ ਅਤੇ ਭਾਜਪਾ ਨੂੰ ਪੰਜਾਬ ਵਿਰੋਧੀ ਪਾਰਟੀਆਂ ਵਜੋਂ ਨਿੰਦਿਆ ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਵਧਾ ਰਹੀਆਂ ਹਨ।
ਬਾਦਲ ਅਤੇ ਮਜੀਠੀਆ ਦੀ ਅਗਵਾਈ ‘ਚ ਅਕਾਲੀ ਦਲ ਦੇ ਵਿਕਾਸ ਕਾਰਜਾਂ ਦੀ ਲੋਕਾਂ ਨੇ ਕੀਤੀ ਰੱਜ ਕੇ ਸ਼ਲਾਘਾ
ਇਸ ਮੌਕੇ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਲਟੋਹਾ ਦੀਆਂ ਕੌਮ ਪ੍ਰਤੀ ਕੁਰਬਾਨੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਿੱਖ ਕੌਮ ਲਈ ਵਲਟੋਹਾ ਪਰਿਵਾਰ ਦੇ ਯੋਗਦਾਨ ਬਾਰੇ ਚਾਨਣਾ ਪਾਇਆ, ਖ਼ਾਸਤੌਰ ‘ਤੇ 1984 ਦੀਆਂ ਦੁਖਦਾਈ ਘਟਨਾਵਾਂ ਦੌਰਾਨ। ਉਨ੍ਹਾਂ ਕਿਹਾ ਕਿ ਅੱਜ ਪਾਰਲੀਮੈਂਟ ਵਿੱਚ ਸਿੱਖਾਂ ਲਈ ਪ੍ਰੋਫ਼ੈਸਰ ਵਲਟੋਹਾ ਵਾਂਗ ਇੱਕ ਨਿਧੜਕ ਆਗੂ ਦੀ ਚੋਣ ਕਰਨ ਲਈ ਹਲਕੇ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ।
ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਬੁਨਿਆਦੀ ਸਹੂਲਤਾਂ ਦਾ ਹਵਾਲਾ ਦਿੰਦੇ ਹੋਏ ਹਾਜ਼ਰ ਬਹੁਤ ਸਾਰੀਆਂ ਨਾਮਵਰ ਹਸਤੀਆਂ ਅਤੇ ਆਮ ਲੋਕਾਂ ਨੇ ਪ੍ਰੋਫ਼ੈਸਰ ਵਲਟੋਹਾ ਦਾ ਸਮਰਥਨ ਖੁਲ ਕੇ ਕੀਤਾ ਅਤੇ ਅਕਾਲੀ ਦਲ ਦੀ ਸੰਭਾਵੀ ਜਿੱਤ ਦੀ ਪੂਰੀ ਉਮੀਦ ਪ੍ਰਗਟਾਈ ਹੈ।
ਇਸ ਮੀਟਿੰਗ ਵਿੱਚ ਜਥੇ: ਦਲਬੀਰ ਸਿੰਘ ਜਹਾਂਗੀਰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ, ਕੁਲਦੀਪ ਸਿੰਘ ਔਲਖ ਮੀਤ ਪ੍ਰਧਾਨ, ਕੁਲਦੀਪ ਸਿੰਘ ਸਾਬਕਾ ਸਰਪੰਚ ਜਾਮਾਰਾਏ, ਕੁਲਦੀਪ ਸਿੰਘ ਲਹੌਰੀਆ ਸਾਬਕਾ ਸਰਪੰਚ ਗੋਇੰਦਵਾਲ ਸਾਹਿਬ, ਚੇਅਰਮੈਨ ਬਲਬੀਰ ਸਿੰਘ ਉੱਪਲ ਕੰਬੋ, ਮੁਖਤਾਰ ਸਿੰਘ ਸਾਬਕਾ ਸਰਪੰਚ ਕੰਬੋ, ਗੁਰਮੀਤ ਸਿੰਘ ਸਾਬਕਾ ਸਰਪੰਚ, ਹਰਦੀਪ ਸਿੰਘ ਸਾਬਕਾ ਸਰਪੰਚ ਰਾਣੀਵਲਾਹ, ਸਤਨਾਮ ਸਿੰਘ ਕਰਮੂਵਾਲਾ, ਸਰਦੂਲ ਸਿੰਘ ਸਾਬਕਾ ਸਰਪੰਚ ਸੰਗਤਪੁਰਾ, ਚਮਕੌਰ ਸਿੰਘ ਸਾਬਕਾ ਸਰਪੰਚ ਸੰਗਤਪੁਰਾ, ਸੁਖਜਿੰਦਰ ਸਿੰਘ ਬਿੱਟੂ ਸਾਬਕਾ ਸਰਪੰਚ ਪੱਖੋਪੁਰ, ਜਗਰੂਪ ਸਿੰਘ ਪ੍ਰਧਾਨ ਪੱਖੋਪੁਰ, ਸੁਲੱਖਣ ਸਿੰਘ ਸਾਬਕਾ ਸਰਪੰਚ ਭੈਲ, ਚੰਦ ਸਿੰਘ ਸਾਬਕਾ ਸਰਪੰਚ ਭੈਲ, ਕਾਬਲ ਸਿੰਘ ਭੈਲ, ਚਰਨਜੀਤ ਸਿੰਘ ਚੰਨੀ ਭੈਲ, ਗੁਰਵਿੰਦਰ ਸਿੰਘ ਬੱਲ ਘੱੜਕਾ, ਉਜਾਗਰ ਸਿੰਘ ਸਾਬਕਾ ਸਰਪੰਚ ਘੱੜਕਾ, ਜਗਜੀਤ ਸਿੰਘ ਬੱਲ, ਸਰਪੰਚ ਘੱੜਕਾ, ਬਾਵਾ ਸਿੰਘ ਸਾਬਕਾ ਸਰਪੰਚ ਰੱਤੋਕੇ, ਗੁਰਮੀਤ ਸਿੰਘ ਸਾਬਕਾ ਸਰਪੰਚ ਰੱਤੋਕੇ, ਜਸਬੀਰ ਸਿੰਘ ਜੱਸ ਕਾਹਲਵਾਂ, ਅਮਰਜੀਤ ਸਿੰਘ ਵਿਨਿੰਗ , ਸ਼ਿੰਗਾਰਾ ਸਿੰਘ ਸਾਬਕਾ ਸਰਪੰਚ ਵਰਿਆ,ਦਵਿੰਦਰ ਸਿੰਘ ਸਾਬਕਾ ਸਰਪੰਚ ਵਰਿਆ ਪੁਰਾਣੇ, ਮਾਨ ਸਿੰਘ ਸਾਬਕਾ ਸਰਪੰਚ, ਸਲਵਿੰਦਰ ਸਿੰਘ ਨੰਬਰਦਾਰ ਵਰਿਆਂ ਨਵੇਂ, ਰਘਬੀਰ ਸਿੰਘ ਬ੍ਰਹਮਪੁਰਾ, ਮੋਹਨ ਸਿੰਘ ਸਾਬਕਾ ਸਰਪੰਚ ਬ੍ਰਹਮਪੁਰਾ,ਮਾਸਟਰ ਦਲਬੀਰ ਸਿੰਘ ਚੰਬਾ, ਅਜੀਤ ਪਾਲ ਸਿੰਘ ਚੰਬਾਂ, ਪਰਮਜੀਤ ਸਿੰਘ ਚੰਬਾਂ, ਧਰਮਿੰਦਰ ਸਿੰਘ ਨਾਗ ਸੋਨੀ, ਦਲਜੀਤ ਸਿੰਘ ਚੰਬਾਂ, ਬਲਕਾਰ ਸਿੰਘ ਸਾਬਕਾ ਸਰਪੰਚ ਚੰਬਾ ਹਵੇਲੀਆਂ, ਗੁਰਬਚਨ ਸਿੰਘ ਸਾਬਕਾ ਸਰਪੰਚ ਚੰਬਾ ਹਵੇਲੀਆਂ, ਰਸ਼ਪਾਲ ਸਿੰਘ ਸੂਬੇਦਾਰ ਚੰਬਾ ਹਵੇਲੀਆਂ, ਮਾਸਟਰ ਗੁਰਨਾਮ ਸਿੰਘ ਧੁੰਨ, ਜੋਤਾ ਸਿੰਘ ਸਾਬਕਾ ਸਰਪੰਚ ਧੁੰਨ, ਪਰਮਜੀਤ ਸਿੰਘ ਸਾਬਕਾ ਸਰਪੰਚ ਧੁੰਨ,ਸੁਖਦੇਵ ਸਿੰਘ ਚੋਹਲਾ ਖੁਰਦ, ਨੰਬਰਦਾਰ ਸੁਰਜੀਤ ਸਿੰਘ ਰਾਹਲ ਚਾਹਲ, ਫੌਜੀ ਸਰਦੂਲ ਸਿੰਘ ਰਾਹਲ ਚਾਹਲ ਆਦਿ ਬਹੁਤ ਅਕਾਲੀ ਵਰਕਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-